Video Call 'ਤੇ CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ, ਕਿਹਾ- 'ਇਕੱਲੀ-ਇਕੱਲੀ ਬਾਲ ਵੇਖੀ'
Tuesday, Nov 04, 2025 - 04:25 PM (IST)
ਚੰਡੀਗੜ੍ਹ– ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਵਾਰ ਆਈਸੀਸੀ ਮਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਡੀਵਾਈ ਪਾਟਿਲ ਸਟੇਡੀਅਮ ‘ਚ ਖੇਡੇ ਗਏ ਰੋਮਾਂਚਕ ਖਿਤਾਬੀ ਮੈਚ ‘ਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾਕੇ ਟ੍ਰਾਫੀ ਆਪਣੇ ਨਾਮ ਕੀਤੀ। ਭਾਰਤ ਦੀਆਂ ਧੀਆਂ ਦੇ ਇਸ ਇਤਿਹਾਸਕ ਜਿੱਤ ਦੀ ਹੋਰ ਕੋਈ ਵਧਾਈ ਦੇ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਲ ਰਾਹੀਂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਗੱਲਬਾਤ ਕੀਤੀ ਤੇ ਉਸ ਨੂੰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਨੇ ਟੀਮ ਦੀਆਂ ਖਿਡਾਰਣਾਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਵੀ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਲਿਖਿਆ ''ਅੱਜ ਦੇਸ਼ ਦਾ ਮਾਣ ਵਧਾਉਣ ਵਾਲੀਆਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਧੀਆਂ ਨਾਲ ਵੀਡੀਓ ਕਾਲ ਦੇ ਜ਼ਰੀਏ ਗੱਲਬਾਤ ਕਰਕੇ ਉਹਨਾਂ ਨੂੰ ਇਤਿਹਾਸਕ ਜਿੱਤ ਦੀਆਂ ਵਧਾਈਆਂ ਦਿੱਤੀਆਂ। ਤੁਸੀਂ ਦਿਲ ਲਗਾ ਕੇ ਖੇਡੋ ਅਸੀਂ ਤੁਹਾਡੇ ਨਾਲ ਹਾਂ। ਸਭ ਨੂੰ ਇੱਕ ਵਾਰ ਫ਼ਿਰ ਇਸ ਸ਼ਾਨਦਾਰ ਜਿੱਤ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ।''

ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਵੀਡੀਓ ਕਾਲ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਹਰਲੀਨ ਦਿਓਲ ਸਾਡੀਆਂ ਪੰਜਾਬ ਦੀਆਂ ਧੀਆਂ ਨੇ ਵਰਲਡ ਕੱਪ ਜਿੱਤ ਲਿਆ। ਤੁਸੀਂ ਦੁਨੀਆ ਜਿੱਤ ਲਈ। ਲੋਕਾਂ ‘ਚ ਬਹੁਤ ਉਤਸ਼ਾਹ ਹੈ। ਮੈਂ ਖੁਦ ਸਪੋਰਟਸ ਲਵਰ ਹਾਂ, ਮੈਂ ਇਕੱਲੀ-ਇਕੱਲੀ ਬਾਲ ਦੇਖੀ। ਠੀਕ 12 ਵਜੇ ਤੁਸੀਂ ਕੈਚ ਲਿਆ, ਉਸ ਕੈਚ ਨਾਲ ਤਾਰੀਖ ਹੀਂ ਨਹੀਂ ਬਦਲੀ ਸਗੋਂ ਇਤਿਹਾਸ ਬਦਲ ਗਿਆ। ਤੁਸੀਂ ਕਮਾਲ ਕਰ ਦਿੱਤਾ। ਤੁਸੀਂ ਬਹੁਤ ਵੱਡਾ ਇਤਿਹਾਸ ਰਚਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
ਸੀਐਮ ਮਾਨ ਨੇ ਕਿਹਾ ਕਿ ਆਸਟ੍ਰੇਲੀਆ, ਇੰਗਲੈਂਡ ਤੇ ਦੱਖਣੀ ਅਫ਼ਰੀਕਾ ਦਾ ਇੰਫਰਾਸਟਰਕਚਰ ਵਧੀਆ ਹੈ ਤੇ ਅਸੀਂ ਪਹਿਲਾਂ ਪਿੱਛੇ ਰਹਿ ਜਾਂਦੇ ਸਨ। ਪਰ ਤੁਸੀਂ ਕਮਾਲ ਕਰ ਦਿੱਤਾ। ਸੈਮੀਫਾਈਨਲ ‘ਚ 339 ਰਨ ਬਣਾ ਕੇ ਜਿੱਤ ਹਾਸਲ ਕਰਨਾ, ਉਹ ਵੀ ਬਹੁਤ ਸ਼ਾਨਦਾਰ ਸੀ। ਜੇਮਿਮਾ ਤੇ ਤੁਸੀਂ (ਹਰਮਨਪ੍ਰੀਤ) ਨੇ ਸ਼ਾਨਦਾਰ ਪਾਰੀ ਖੇਡੀ। ਆਸਟ੍ਰੇਲੀਆ ਨੂੰ ਹਰਾਉਣਾ ਬਹੁਤ ਵੱਡੀ ਗੱਲ ਹੈ, ਕਿਉਂਕਿ ਉਹ ਲੀਗ ਮੈਚ ‘ਚ ਹਾਰੇ ਹੀ ਨਹੀਂ ਸਨ। ਤੁਸੀਂ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਪੰਜਾਬ ਦਾ ਨਾਂ ਰੌਸ਼ਨ ਕੀਤਾ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ‘ਚ ਪਹਿਲਾਂ ਇਹ ਵੀ ਦਾਗ ਲੱਗ ਗਿਆ ਸੀ ਕਿ ਧੀਆਂ ਨੂੰ ਕੁੱਖ ‘ਚ ਹੀ ਮਾਰ ਦਿੰਦੇ ਸਨ, ਤੁਸੀਂ ਸਾਬਤ ਕੀਤਾ ਮੌਕਾ ਮਿਲੇ ਤਾਂ ਅਸਮਾਨ ਤੱਕ ਉਡਾਰੀਆਂ ਲਗਾਈਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ
ਹਰਲੀਨ ਦਿਓਲ ਨੇ ਕਿਹਾ ਕਿ ਮੈਂ ਤੁਹਾਡੀ ਪਹਿਲਾਂ ਵੀ ਸਪੀਚ ਸੁੰਨੀ ਸੀ, ਮੈਨੂੰ ਹੈਰਾਨਗੀ ਹੋਈ ਕਿ ਕਿਸੇ ਮੁੱਖ ਮੰਤਰੀ ਨੂੰ ਵੀ ਖੇਡਾਂ ਦੀ ਇੰਨੀ ਜਾਣਕਾਰੀ ਹੈ। ਸਿਰਫ਼ ਕ੍ਰਿਕਟ ‘ਚ ਨਹੀਂ ਤੁਹਾਡੀ ਹਰ ਖੇਡ ‘ਚ ਰੂਚੀ ਹੈ। ਤੁਹਾਡੇ ਆਉਣ ਨਾਲ ਸਪੋਰਟਸ ਵਾਲਿਆਂ ਦੀ ਕਿਸਮਤ ਹੀ ਬਦਲ ਗਈ ਹੈ। ਮੁੱਖ ਮੰਤਰੀ ਨੇ ਦੀਪਤੀ ਸ਼ਰਮਾ, ਸ਼ੈਫਾਲੀ ਵਰਮਾ, ਸ਼੍ਰੀ ਚਾਰਨੀ, ਜੈਨਮਾ ਸਮੇਤ ਪੂਰੀ ਟੀਮ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਤੁਸੀਂ ਪੰਜਾਬ ਦੀਆਂ ਧੀਆਂ ਹੋ, ਮਾਣ ਹੋ ਅਤੇ ਕਈ ਧੀਆਂ ਲਈ ਪ੍ਰੇਰਨਾ ਹੋ। ਉਨ੍ਹਾਂ ਅੱਗੇ ਕਿਹਾ ਤੁਹਾਡੇ ਚਿਹਰੇ ਦੀ ਖੁਸ਼ੀ ਤੁਹਾਡੀ ਮਿਹਨਤ ਦੱਸ ਰਹੀ ਹੈ ਅਤੇ ਆਉਣ ਵਾਲੀ ਪੀੜ੍ਹੀ ਨੂੰ ਵੀ ਯਾਦ ਰਹੇਗਾ, ਤੁਸੀਂ ਇਹ ਇਤਿਹਾਸ ਰਚਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
