ਓਲੰਪਿਕ ਮੈਚ ਵੇਖਣ ਪੈਰਿਸ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ
Saturday, Aug 03, 2024 - 10:39 AM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਓਲੰਪਿਕ ਮੈਚ ਵਿਚ ਹਾਕੀ ਦੇ ਖ਼ਿਡਾਰੀਆਂ ਦਾ ਹੌਸਲਾ ਵਧਾਉਣ ਲਈ ਪੈਰਿਸ ਜਾਣਾ ਚਾਹੁੰਦੇ ਸਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਦੱਸ ਦਈਏ ਕਿ ਭਾਰਤੀ ਹਾਕੀ ਟੀਮ ਆਸਟ੍ਰੇਲੀਆ ਨੂੰ ਹਰਾ ਕੇ ਕੁਆਰਟ ਫ਼ਾਈਨਲ ਵਿਚ ਪਹੁੰਚੀ ਹੈ। CM ਮਾਨ 4 ਅਗਸਤ ਨੂੰ ਹੋਣ ਵਾਲਾ ਕੁਆਰਟਰ ਫ਼ਾਈਨਲ ਮੁਕਾਬਲਾ ਵੇਖਣ ਲਈ ਪੈਰਿਸ ਜਾਣਾ ਚਾਹੁੰਦੇ ਸਨ। ਸੂਤਰਾਂ ਮੁਤਾਬਕ CM ਮਾਨ ਨੂੰ ਮਨਜ਼ੂਰੀ ਨਾ ਦੇਣ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਥਾਣੇਦਾਰ ਖ਼ਿਲਾਫ਼ ਦਰਜ ਹੋਇਆ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ
ਜਾਣਕਾਰੀ ਮੁਤਾਬਕ CM ਮਾਨ ਨੇ 3 ਤੋਂ 9 ਅਗਸਤ ਤਕ ਪੈਰਿਸ ਜਾਣਾ ਸੀ ਤੇ ਉਹ ਕੇਂਦਰ ਸਰਕਾਰ ਤੋਂ ਮਨਜ਼ੂਰੀ ਦੀ ਉਡੀਕ ਵਿਚ ਸਨ। ਸ਼ੁੱਕਰਵਾਰ ਸ਼ਾਮ ਨੂੰ ਮੁੱਖ ਮੰਤਰੀ ਦਫ਼ਤਰ ਨੂੰ ਇਸ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਦਿੱਤੀ ਗਈ। ਦੱਸ ਦਈਏ ਕਿ ਉੱਚ ਪੱਧਰੀ ਸਿਆਸੀ ਆਗੂਆਂ ਦੀ ਵਿਦੇਸ਼ ਯਾਤਰਾ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਹੁੰਦੀ ਹੈ, ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ CM ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਇਕ ਅਧਿਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਇਸ ਵੇਲੇ ਓਲੰਪਿਕ ਕਾਰਨ ਪੈਰਿਸ ਵਿਚ ਕਾਫੀ ਭੀੜ ਹੈ। ਮੁੱਖ ਮੰਤਰੀ ਦੇ ਦੌਰੇ ਲਈ ਸੰਭਾਵਿਤ ਖ਼ਤਰਿਆਂ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਦੀ ਜ਼ਰੂਰਤ ਹੈ, ਪਰ ਇੰਨੇ ਘੱਟ ਸਮੇਂ ਵਿਚ Z+ ਸੁਰੱਖਿਆ ਦਾ ਪ੍ਰਬੰਧ ਨਹੀਂ ਕੀਤਾ ਜਾ ਸਕਦਾ। ਇਸ ਕਾਰਨ CM ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਖਡੂਰ ਸਾਹਿਬ 'ਚ ਵੱਡੀ ਵਾਰਦਾਤ! ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ
ਦੱਸ ਦਈਏ ਕਿ ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਹਾਕੀ ਟੀਮ ਵਿਚ 22 ਵਿਚੋਂ 19 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਇਸ ਟੀਮ ਨੇ 52 ਸਾਲ ਬਾਅਦ ਆਸਟ੍ਰੇਲੀਆ ਨੂੰ ਹਰਾਇਆ ਸੀ। CM ਮਾਨ ਨੇ ਇਸ ਜਿੱਤ ਮਗਰੋਂ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਕੁਆਰਟਰ ਫ਼ਾਈਨਲ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਸਨ। CM ਮਾਨ ਨੇ ਟਵੀਟ ਕਰ ਲਿਖਿਆ ਸੀ, "ਭਾਰਤੀ ਹਾਕੀ ਟੀਮ ਨੇ ਓਲੰਪਿਕਸ ਦੇ ਇਤਿਹਾਸ ਵਿਚ 52 ਸਾਲ ਬਾਅਦ ਅੱਜ ਆਸਟ੍ਰੇਲੀਆ ਨੂੰ ਹਰਾਇਆ। 3-2 ਦੀ ਇਸ ਜਿੱਤ ਵਿਚ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਦੋ ਅਹਿਮ ਗੋਲ ਸਨ। ਸਮੁੱਚੀ ਟੀਮ ਨੂੰ ਮੁਬਾਰਕਾਂ ਤੇ ਕੁਆਰਟਰ ਫ਼ਾਈਨਲ ਲਈ ਸ਼ੁੱਭਕਾਮਨਾਵਾਂ। ਚੱਕ ਦੇ ਇੰਡੀਆ...।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8