CM ਮਾਨ ਨੇ ਵੰਡੇ ਨਵੇਂ ਉਮੀਦਵਾਰਾਂ ਨੂੰ ਪੱਤਰ, ਕਿਹਾ-ਪੰਜਾਬ ਨੂੰ ਦੇਸ਼ ਦੀ ਨੰਬਰ-1 ਡਿਜ਼ੀਟਲ ਪੁਲਸ ਬਣਾਵਾਂਗੇ
Sunday, Oct 15, 2023 - 07:01 PM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਦੇ ਤਹਿਤ 304 ਨਵੇਂ ਨਿਯੁਕਤ ਉਮਦੀਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਵਿਚ 228 ਸਬ ਇੰਸਪੈਕਟਰਾਂ ਦੀ ਟੈਕਨੀਕਲ ਡਿਪਾਰਟਮੈਂਟ ਵਿਚ ਨਿਯੁਕਤੀ ਕੀਤੀ ਗਈ ਹੈ। ਚੰਡੀਗੜ੍ਹ ਸਥਿਤ ਨਿਗਮ ਭਵਨ ਵਿਚ ਰੱਖੇ ਗਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ 37,100 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 12,710 ਕੱਚੇ ਟੀਚਰਾਂ ਨੂੰ ਪੱਕੇ ਕੀਤਾ ਜਾ ਚੁੱਕਿਆ ਹੈ। ਹੁਣ ਬਿਨਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪਹਿਲਾਂ ਆਗੂ ਆਪ ਪੇਪਰ ਲੀਕ ਕਰਵਾਉਂਦੇ ਸਨ।
ਇਹ ਵੀ ਪੜ੍ਹੋ: ਫਿਲੌਰ ਤੋਂ ਵੱਡੀ ਖ਼ਬਰ, ਪੁਲਸ ਤੇ ਨਸ਼ਾ ਤਸਕਰ ਵਿਚਾਲੇ ਮੁਠਭੇੜ, ਚੱਲੀਆਂ ਗੋਲ਼ੀਆਂ
ਭਗਵੰਤ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਵੀ ਛੇਤੀ ਹੀ ਗਠਨ ਕੀਤਾ ਜਾਵੇਗਾ। 20-25 ਕਿਲੋਮੀਟਰ ਦੇ ਅੰਦਰ ਐੱਸ. ਐੱਸ. ਐੱਫ਼. ਦੀ ਇਕ ਗੱਡੀ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਡਿਜ਼ੀਟਲ ਕਰਨ ਵਿਚ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਨੂੰ ਦੇਸ਼ ਦੀ ਨੰਬਰ-1 ਡਿਜ਼ੀਟਲ ਪੁਲਸ ਬਣਾਵਾਂਗੇ।
ਇਹ ਵੀ ਪੜ੍ਹੋ:ਖਰੜ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਵੱਡੇ ਖ਼ੁਲਾਸੇ, ਮੋਬਾਇਲ ਬਣਿਆ ਭਰਾ-ਭਰਜਾਈ ਦੇ ਭਤੀਜੇ ਦੀ ਮੌਤ ਦਾ ਕਾਰਨ
1 ਨਵੰਬਰ ਨੂੰ ਡਿਬੇਟ ਕਰਨ ਦੀ ਮਾਨ ਨੇ ਵਿਰੋਧੀਆਂ ਨੂੰ ਮੁੜ ਦਿੱਤੀ ਚੁਣੌਤੀ
1 ਨਵੰਬਰ ਨੂੰ ਵਿਰੋਧੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਡਿਬੇਟ ਦੀ ਚੁਣੌਤੀ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ ਇਕ ਨਵੰਬਰ ਨੂੰ ਵਿਰੋਧੀਆਂ ਨੂੰ ਖੁੱਲ੍ਹੀ ਬਹਿਸ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਕੱਲੀ ਐੱਸ.ਵਾਈ.ਐੱਲ. ਦੇ ਮੁੱਦੇ 'ਤੇ ਨਹੀਂ ਸਗੋਂ ਸਾਰੇ ਪੰਜਾਬ ਦੇ ਮੁੱਦਿਆਂ 'ਤੇ ਬਹਿਸ ਕਰਨਾ ਚਾਹੁੰਦਾ ਹਾਂ। 1 ਨਵੰਬਰ 1966 ਨੂੰ ਜਦੋਂ ਪੰਜਾਬ ਬਣਿਆ ਸੀ ਤਾਂ ਉਦੋਂ ਤੋਂ ਲੈ ਕੇ ਕਿੱਥੇ-ਕਿੱਥੇ ਕਿਵੇਂ ਕਿਸਾਨੀ ਖ਼ਤਮ ਹੋਈ। ਲਾਹੇਵੰਦ ਧੰਦਾ, ਘਾਟੇ ਦਾ ਸੌਦਾ ਕਿਵੇਂ ਬਣਿਆ, ਕਿੱਥੇ-ਕਿੱਥੇ ਸਾਡੇ ਪੰਜਾਬ ਦਾ ਪਾਣੀ ਲੁੱਟਿਆ ਗਿਆ, ਕਿਵੇਂ ਡਰੱਗ ਦਾ ਨਕਸੈਸ ਵਧਿਆ ਹੈ, ਅਜਿਹੇ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਗੱਲ ਕਰਨੀ ਚਾਹੁੰਦਾ ਹਾਂ।
ਉਥੇ ਹੀ ਵਿਰੋਧੀਆਂ ਵੱਲੋਂ ਡਿਬੇਟ ਵਿਚ ਨਾ ਜਾਣ ਲਈ ਰੱਖੀਆਂ ਜਾ ਰਹੀਆਂ ਸ਼ਰਤਾਂ ਸਬੰਧੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਵਿਰੋਧੀ ਡਿਬੇਟ ਵਿਚ ਨਾ ਆਉਣ ਦੇ ਕਈ ਬਹਾਨੇ ਬਣਾ ਰਹੇ ਹਨ। ਸੁਖਬੀਰ ਸਿੰਘ ਬਾਦਲ 'ਤੇ ਤੰਜ ਕੱਸਦੇ ਹੋਏ ਮਾਨ ਨੇ ਕਿਹਾ ਕਿ ਚੋਰ ਦਾ ਮੂੰਹ ਕਾਲਾ ਹੁੰਦਾ ਹੈ ਅਤੇ ਇਹ ਲੋਕ ਸਮੋਸੇ ਦੀ ਰੇਹੜੀ ਵਿਚ ਵੀ ਹਿੱਸਾ ਪਾਉਂਦੇ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ