ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਆਗੂ ਪੱਬਾਂ ਭਾਰ, CM ਮਾਨ ਨੇ ਮੰਤਰੀਆਂ ਨੂੰ ਵੰਡੀਆਂ ਜ਼ਿੰਮੇਵਾਰੀਆਂ

04/13/2023 6:17:09 PM

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਲੋਕ ਸਭਾ ਸੀਟ ਦੀ ਉਪ-ਚੋਣ ਵਿਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੇ ਹਨ ਅਤੇ ਹੁਣ ਅਗਲੇ ਹਫ਼ਤੇ ਤੋਂ ਉਪ-ਚੋਣ ਦਾ ਮਾਹੌਲ ਭਖ ਜਾਵੇਗਾ। ਮੁੱਖ ਮੰਤਰੀ ਨੇ ਜਲੰਧਰ ਸੀਟ ਦੀ ਉਪ-ਚੋਣ ਵਿਚ ਜਿੱਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਸੀ, ਉੱਥੇ ਹੀ ਹੁਣ ਉਨ੍ਹਾਂ ਆਪਣੇ ਕੈਬਨਿਟ ਦੇ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਵੀ ਲਾ ਦਿੱਤੀਆਂ ਹਨ। ਇਨ੍ਹਾਂ ਮੰਤਰੀਆਂ ਵੱਲੋਂ ਅਗਲੇ ਹਫ਼ਤੇ ਤੋਂ ਆਪੋ-ਆਪਣੇ ਖੇਤਰਾਂ ਵਿਚ ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਸ਼ੁਰੂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਟੀਮ ਦੇ ਮੈਂਬਰ ਵੀ ਜਲੰਧਰ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਉਹ ਵੀ ਪਾਰਟੀ ਦੀ ਚੋਣ ਮੁਹਿੰਮ ’ਤੇ ਨਜ਼ਰ ਰੱਖਣਗੇ। ਮੁੱਖ ਮੰਤਰੀ ਵੀ ਜਲੰਧਰ ਉਪ-ਚੋਣ ਸਬੰਧੀ ਕੋਈ ਜੋਖਮ ਮੁੱਲ ਨਹੀਂ ਲੈਣਾ ਚਾਹੁੰਦੇ, ਇਸ ਲਈ ਉਹ ਵੀ ਜਲੰਧਰ ਸੀਟ ਵਿਚ ਪੈਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਜਿੱਥੇ ਚੋਣ ਰੈਲੀਆਂ ਕਰਨਗੇ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਰੋਡ ਸ਼ੋਅ ਦੇ ਪ੍ਰੋਗਰਾਮ ਵੀ ਪਾਰਟੀ ਵੱਲੋਂ ਤਿਆਰ ਕੀਤੇ ਜਾ ਰਹੇ ਹਨ। ਫਿਲਹਾਲ ਭਗਵੰਤ ਮਾਨ ਕਰਤਾਰਪੁਰ ਵਿਚ ਇਕ ਰੈਲੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ :  ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ

ਉਹ ਅਗਲੇ ਕੁਝ ਦਿਨਾਂ ਵਿਚ ਹੋਰ ਪਾਰਟੀਆਂ ਦੇ ਕੁਝ ਨੇਤਾਵਾਂ ਨੂੰ ‘ਆਪ’ ਵਿਚ ਸ਼ਾਮਲ ਕਰ ਸਕਦੇ ਹਨ। ਇਸ ਦੇ ਲਈ ਪਹਿਲਾਂ ਹੀ ਜ਼ਮੀਨੀ ਪੱਧਰ ’ਤੇ ਵੇਖਿਆ ਜਾ ਰਿਹਾ ਹੈ ਕਿ ਕਿਹੜੇ ਨੇਤਾ ਕਿਸ ਖੇਤਰ ਵਿਚ ਪ੍ਰਭਾਵਸ਼ਾਲੀ ਸਾਬਤ ਹੋ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਪ-ਚੋਣ ਦੇ ਅੰਤਿਮ ਦਿਨਾਂ ਵਿਚ ਭਗਵੰਤ ਮਾਨ ਜਲੰਧਰ ਵਿਚ ਕੁਝ ਦਿਨਾਂ ਲਈ ਡੇਰਾ ਲਾ ਸਕਦੇ ਹਨ।

ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਨਾਲ ਵਧ ਜਾਂਦੈ ਦਿਲ ਦੇ ਦੌਰੇ ਦਾ ਖ਼ਤਰਾ? ਜਾਣੋ ਕੀ ਕਹਿੰਦੇ ਨੇ ਸਿਹਤ ਮਾਹਿਰ

‘ਆਪ’ ਦੇ ਸੀਨੀਅਰ ਨੇਤਾਵਾਂ ਦਾ ਮੰਨਣਾ ਹੈ ਕਿ ਉਪ-ਚੋਣ ਦੇ ਅੰਤਿਮ ਦੌਰ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੁਝ ਚੋਣ ਬੈਠਕਾਂ ਵਿਚ ਹਿੱਸਾ ਲੈਣ ਲਈ ਜਲੰਧਰ ਪਹੁੰਚਣਗੇ। ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਸਾਂਝੇ ਤੌਰ ’ਤੇ ਕੁਝ ਚੋਣ ਸਭਾਵਾਂ ਕਰਵਾਉਣ ਦਾ ਵੀ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਜਲੰਧਰ ਉਪ-ਚੋਣ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣ ਚੁੱਕੀ ਹੈ। ਇਸ ਉਪ-ਚੋਣ ਦੇ ਨਤੀਜੇ 2024 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨਗੇ।

ਇਹ ਵੀ ਪੜ੍ਹੋ : ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Harnek Seechewal

This news is Content Editor Harnek Seechewal