ਲੋਕ ਸਭਾ ਚੋਣਾਂ 2024: ਪੰਜਾਬ ''ਚ ਚੋਣ ਯਾਤਰਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਕੱਲ੍ਹ ਤੋਂ ਹੋਵੇਗੀ ਸ਼ੁਰੂਆਤ
Wednesday, Apr 24, 2024 - 12:01 PM (IST)
ਚੰਡੀਗੜ੍ਹ: ਪੰਜਾਬ ਸਮੇਤ ਦੇਸ਼ ਭਰ ਵਿਚ ਚੋਣਾਂ ਨੂੰ ਲੈ ਕੇ ਮਾਹੌਲ ਭੱਖਿਆ ਹੋਇਆ ਹੈ। ਇਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣ ਯਾਤਰਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਹ ਵੱਖ-ਵੱਖ ਲੋਕ ਸਭਾ ਹਲਕਿਆਂ ਵਿਚ ਇਹ ਯਾਤਰਾ ਕੱਢਣਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ 'ਚ ਕਾਟੋ-ਕਲੇਸ਼ ਜਾਰੀ! ਪਾਰਟੀ ਖ਼ਿਲਾਫ਼ ਬੋਲਣ 'ਤੇ ਇਸ ਮਹਿਲਾ ਆਗੂ ਦੀ ਹੋਈ ਛੁੱਟੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਯਾਤਰਾ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਹਿਲੇ ਦਿਨ ਇਹ ਯਾਤਰਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਚ ਹੋਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਇੱਥੋਂ ਦੇ ਲੋਕ ਸਭਾ ਉਮੀਦਵਾਰ ਵੀ ਮੌਜੂਦ ਰਹਿਣਗੇ। ਉਹ ਭਲਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਚ ਰੋਡ ਸ਼ੋਅ ਕਰਨਗੇ ਅਤੇ 'ਆਪ' ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਮੁੱਖ ਮੰਤਰੀ ਦੀ ਇਹ ਯਾਤਰਾ 28 ਅਪ੍ਰੈਲ ਤਕ ਚੱਲੇਗੀ।
ਇਹ ਖ਼ਬਰ ਵੀ ਪੜ੍ਹੋ - ਪਟਿਆਲਾ 'ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ 'ਚ ਆਇਆ ਨਵਾਂ ਮੋੜ
ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹਲਕੇ ਵਿਚ ਰੋਡ ਸ਼ੋਅ ਕਰਨਗੇ। ਇਸ ਦੇ ਨਾਲ ਹੀ ਉਹ ਗੁਰਦਾਸਪੁਰ ਤੋਂ ਪਾਰਟੀ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ਵਿਚ ਵੀ ਚੋਣ ਪ੍ਰਚਾਰ ਕਰਨ ਜਾਣਗੇ। ਦੱਸ ਦਈਏ ਕਿ ਪੰਜਾਬ ਵਿਚ ਚੋਣਾਂ 1 ਜੂਨ ਨੂੰ ਹੋਣਗੀਆਂ ਤੇ 4 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8