ਅੱਜ ਜਲੰਧਰ ਸਣੇ 3 ਸ਼ਹਿਰਾਂ ''ਚ ਜਾਣਗੇ CM ਮਾਨ, ਨਿਗਮ ਚੋਣਾਂ ਲਈ ਕਰਨਗੇ ਪ੍ਰਚਾਰ

Wednesday, Dec 18, 2024 - 08:12 AM (IST)

ਜਲੰਧਰ (ਧਵਨ)- ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਨਗਰ ਨਿਗਮ ਚੋਣਾਂ ਸਣੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਤੋਂ ਧੂੰਆਂਧਾਰ ਪ੍ਰਚਾਰ ਕਰਨ ਲਈ ਚੋਣ ਦੌਰੇ ਸ਼ੁਰੂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਵਿਚ ਚੋਣ ਪ੍ਰਚਾਰ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਜਿੱਤ ਲਏ 2,11,42,495 ਰੁਪਏ ਦੇ ਇਨਾਮ

ਹੁਣ ਤੱਕ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਸਰਕਾਰ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੰਭਾਲੀ ਸੀ ਅਤੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਾਰੇ ਸੀਨੀਅਰ ਮੰਤਰੀ ਅਤੇ ਵਿਧਾਇਕ ਵੀ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ। ਅਮਨ ਅਰੋੜਾ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਲਈ 5-5 ਗਾਰੰਟੀਆਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿਚ ਸਬੰਧਤ ਸ਼ਹਿਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ

ਮੁੱਖ ਮੰਤਰੀ ਭਗਵੰਤ ਮਾਨ ਹੁਣ ਨਿਗਮ ਚੋਣਾਂ ਦੀ ਜੰਗ ਵਿਚ ਉਤਰਨਗੇ ਅਤੇ ਵਿਰੋਧੀਆਂ ’ਤੇ ਹਮਲੇ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਚੋਣ ਦੌਰਿਆਂ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵੀ ਮੌਜੂਦ ਰਹਿਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News