ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ CM ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Saturday, May 11, 2024 - 09:29 AM (IST)
ਚੰਡੀਗੜ੍ਹ: ਸ਼ਨੀਵਾਰ ਤੜਕਸਾਰ ਸਾਹਿਤ ਜਗਤ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਤੜਕਸਾਰ ਦੇਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਮਾਂ ਬੋਲੀ ਦਾ ਵਿਹੜਾ ਸੁੰਨਾ ਹੋ ਗਿਆ।
ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁੱਖ ਹੋਇਆ..ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ..
— Bhagwant Mann (@BhagwantMann) May 11, 2024
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਚੌਥੇ ਦਿਨ 82 ਉਮੀਦਵਾਰਾਂ ਨੇ ਭਰੇ ਕਾਗਜ਼, ਦੋ ਦਿਨ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ
CM ਮਾਨ ਨੇ ਟਵੀਟ ਕੀਤਾ, "ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁੱਖ ਹੋਇਆ। ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8