ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ ''ਤੇ CM ਮਾਨ ਨੇ ਜਤਾਇਆ ਦੁੱਖ਼
Monday, Aug 25, 2025 - 02:19 PM (IST)

ਜਲੰਧਰ/ਪਾਇਲ (ਵੈੱਬ ਡੈਸਕ)- ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਸਿੱਖ ਧਰਮ ਅਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਅਤੇ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਬਾਬਾ ਬਲਜਿੰਦਰ ਸਿੰਘ ਜੀ ਨੇ ਸਿੱਖ ਪੰਥ ਦੀ ਮਹਾਨ ਸੇਵਾ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲਾਇਆ। ਪਰਮਾਤਮਾ ਅੱਗੇ ਅਰਦਾਸ ਵਿੱਛੜੀ ਪਵਿੱਤਰ ਰੂਹ ਨੂੰ ਚਰਨਾਂ ‘ਚ ਥਾਂ ਦੇਣ ਅਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖ਼ਸ਼ਣ।
ਇਹ ਵੀ ਪੜ੍ਹੋ: ਅਮਰੀਕਾ ਬੈਠੇ ਗੈਂਗਸਟਰਾਂ ਨੇ ਪੰਜਾਬ 'ਚ ਕਰਵਾਇਆ ਵੱਡਾ ਕਾਂਡ, DGP ਗੌਰਵ ਯਾਦਵ ਦੇ ਵੱਡੇ ਖ਼ੁਲਾਸੇ
ਇਥੇ ਦੱਸਣਯੋਗ ਹੈ ਕਿ ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਅੱਜ ਤੜਕੇ ਅਕਾਲ ਚਲਾਣਾ ਕਰ ਗਏ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਰਾਤ 12 ਵਜੇ ਉਹ ਮਰਹੂਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਦੀ ਸਲਾਨਾ ਬਰਸੀ ਸਬੰਧੀ ਹੋ ਰਹੇ ਸਮਾਗਮ ਵਿੱਚ ਕੀਰਤਨ ਕਰਕੇ ਆਪਣੇ ਕਮਰੇ ਵਿੱਚ ਆਰਾਮ ਕਰਨ ਗਏ ਸਨ ਪਰ ਸਵੇਰੇ ਉੱਠੇ ਨਹੀਂ, ਜਿਸ ਤੋਂ ਬਾਅਦ ਇਹ ਦੁੱਖ਼ਦਾਈ ਖ਼ਬਰ ਸਾਹਮਣੇ ਆਈ।
ਇਹ ਵੀ ਪੜ੍ਹੋ: ਰਾਸ਼ਨ ਕਾਰਡ ਦੇ ਮੁੱਦੇ 'ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ
ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਸੰਪਰਦਾਇ ਅਤੇ ਸੰਗਤ ਵਿਚ ਸੋਗ ਦੀ ਲਹਿਰ ਦੌੜ ਪਈ। ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਪਹੁੰਚੇ ਅਤੇ ਸੋਗ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਰਾੜਾ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਦੇ ਬਰਸੀ ਸਮਾਗਮ ਚੱਲ ਰਹੇ ਸਨ ਅਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸਮਾਗਮ ਵਿੱਚ ਸ਼ਾਮਲ ਹੋਣ ਆਉਣਾ ਸੀ। ਰਾਤ ਹੀ ਉਨ੍ਹਾਂ ਦੀ ਬਾਬਾ ਬਲਜਿੰਦਰ ਸਿੰਘ ਜੀ ਨਾਲ ਗੱਲਬਾਤ ਹੋਈ ਸੀ ਪਰ ਸਵੇਰ ਨੂੰ ਇਹ ਮੰਦਭਾਗੀ ਖ਼ਬਰ ਮਿਲੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਟੈਂਕਰ ਬਲਾਸਟ ਦੀ ਦਰਦਨਾਕ CCTV ਵੀਡੀਓ ਆਈ ਸਾਹਮਣੇ, ਮੌਤਾਂ ਦਾ ਵਧਿਆ ਅੰਕੜਾ, ਉੱਜੜੇ ਕਈ ਘਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e