CM ਮਾਨ ਵੱਲੋਂ PM ਮੋਦੀ ਦੇ ਮਾਤਾ ਹੀਰਾਬੇਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ, ਦੱਸਿਆ ਕਦੇ ਨਾ ਪੂਰਾ ਹੋਣ ਵਾਲਾ ਘਾਟਾ

Friday, Dec 30, 2022 - 10:33 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾਬੇਨ ਮੋਦੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਮਾਤਾ ਜੀ ਦੇ ਦਿਹਾਂਤ ਦੀ ਦੁਖ਼ਦ ਖ਼ਬਰ ਉਨ੍ਹਾਂ ਨੂੰ ਮਿਲੀ। ਉਨ੍ਹਾਂ ਕਿਹਾ ਕਿ ਇਕ ਮਾਂ ਦਾ ਜ਼ਿੰਦਗੀ 'ਚੋਂ ਜਾਣਾ ਸਭ ਤੋਂ ਵੱਡਾ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਹ ਵੀ ਪੜ੍ਹੋ : ਪੋਤੇ-ਪੋਤੀਆਂ ਵਾਲੇ ਪ੍ਰੇਮੀ ਜੋੜੇ ਦੀਆਂ ਨਗਨ ਹਾਲਾਤ 'ਚ ਮਿਲੀਆਂ ਲਾਸ਼ਾਂ, ਕਮਰੇ ਦਾ ਸੀਨ ਦੇਖ ਪੁਲਸ ਵੀ ਹੈਰਾਨ (ਤਸਵੀਰਾਂ)

ਦੁੱਖ ਦੀ ਇਸ ਘੜੀ 'ਚ ਪ੍ਰਧਾਨ ਮੰਤਰੀ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਖ਼ੁਫ਼ੀਆ ਏਜੰਸੀਆਂ ਨੇ ਕੀਤਾ ਅਲਰਟ

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਸ਼ੁੱਕਰਵਾਰ ਤੜਕੇ ਸਵੇਰੇ ਹਸਪਤਾਲ 'ਚ ਦਿਹਾਂਤ ਹੋ ਗਿਆ। ਹੀਰਾਬੇਨ ਨੂੰ ਕੁੱਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ ਯੂ. ਐੱਨ. ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਅੱਜ ਤੜਕੇ ਸਵੇਰੇ ਆਖ਼ਰੀ ਸਾਹ ਲਏ।
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News