CM ਮਾਨ ਨੇ ਰਿਤਿਕ ਦੀ ਮੌਤ ’ਤੇ ਪ੍ਰਗਟਾਇਆ ਦੁੱਖ, ਪਰਿਵਾਰ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ

Sunday, May 22, 2022 - 08:52 PM (IST)

CM ਮਾਨ ਨੇ ਰਿਤਿਕ ਦੀ ਮੌਤ ’ਤੇ ਪ੍ਰਗਟਾਇਆ ਦੁੱਖ, ਪਰਿਵਾਰ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਗੜ੍ਹਦੀਵਾਲਾ ਦੇ ਖਿਆਲਾ ਬੁਲੰਦਾ ਪਿੰਡ ’ਚ ਬੋਰਵੈੱਲ ’ਚੋਂ ਕੱਢੇ 6 ਸਾਲਾ ਬੱਚੇ ਰਿਤਿਕ ਦੀ ਮੌਤ ’ਤੇ ਦੁੱਖ਼ ਪ੍ਰਗਟਾਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਬਹੁਤ ਦੁਖ਼ਦਾਈ ਖ਼ਬਰ ਹੈ ਕਿ ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ ’ਚ ਡਿੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ। ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅਸੀਂ ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਨਾਲ ਹਾਂ। ਮਾਨ ਨੇ ਕਿਹਾ ਕਿ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ

PunjabKesari

ਇਥੇ ਦੱਸ ਦਈਏ ਕਿ ਸਵੇਰ ਤੋਂ ਹੀ 6 ਸਾਲਾ ਰਿਤਿਕ 100 ਫੁੱਟ ਡੂੰਘੇ ਬੋਰਵੈੱਲ ’ਚ ਫਸਿਆ ਹੋਇਆ ਸੀ ਅਤੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਪ੍ਰਸ਼ਾਸਨ ਅਤੇ ਆਰਮੀ ਸਮੇਤ ਐੱਨ. ਡੀ. ਆਰ. ਐੱਫ਼. ਵੱਲੋਂ ਲਗਾਤਾਰ ਜਾਰੀ ਸਨ। ਤਕਰੀਬਨ 8 ਘੰਟਿਆਂ ਬਾਅਦ ਬੱਚੇ ਨੂੰ ਬੋਰਵੈੱਲ ’ਚੋਂ ਫ਼ੌਜ ਅਤੇ ਐੱਨ. ਡੀ. ਆਰ. ਐੱਫ਼ ਵੱਲੋਂ ਬਾਹਰ ਕੱਢਿਆ ਗਿਆ ਸੀ। ਇਸ ਮਗਰੋਂ ਉਸ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

ੲਿਹ ਵੀ ਪੜ੍ਹੋ : ਟਾਂਡਾ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪਤੀ-ਪਤਨੀ ਦੀ ਮੌਤ 


author

Manoj

Content Editor

Related News