CM ਮਾਨ ਵੱਲੋਂ ਸੰਗਰੂਰ ’ਚ ਵਾਪਰੇ ਸੜਕ ਹਾਦਸੇ ’ਤੇ ਦੁੱਖ ਪ੍ਰਗਟ, ਵਿੱਤੀ ਸਹਾਇਤਾ ਦਾ ਕੀਤਾ ਐਲਾਨ

Monday, Apr 18, 2022 - 11:18 PM (IST)

CM ਮਾਨ ਵੱਲੋਂ ਸੰਗਰੂਰ ’ਚ ਵਾਪਰੇ ਸੜਕ ਹਾਦਸੇ ’ਤੇ ਦੁੱਖ ਪ੍ਰਗਟ, ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ’ਚ ਇਕ ਵਿਦਿਆਰਥਣ ਦੀ ਮੌਤ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਸਨ। ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।

 

ਇਹ ਵੀ ਪੜ੍ਹੋ : ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ MP-5 ਗੰਨ ਤੇ 44 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ

ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ’ਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਇਹ ਵੀ ਪੜ੍ਹੋ : ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼, ਨਵਾਂਸ਼ਹਿਰ ਦੇ CIA ਸਟਾਫ਼ ’ਚ ਗ੍ਰਨੇਡ ਹਮਲਾ ਕਰਨ ਵਾਲੇ 3 ਦੋਸ਼ੀ ਗ੍ਰਿਫ਼ਤਾਰ


author

Manoj

Content Editor

Related News