ਪੰਜਾਬ ਕੈਬਨਿਟ ''ਚ ਕੀਤੇ ਵਿਸਥਾਰ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

05/31/2023 2:00:44 PM

ਚੰਡੀਗੜ੍ਹ : ਪੰਜਾਬ ਕੈਬਨਿਟ 'ਚ ਕੀਤੇ ਵਿਸਥਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਦੇ ਤਬਾਦਲੇ ਦੀ ਸੂਚੀ ਸਾਂਝੀ ਕਰਦਿਆਂ ਨਵੇਂ ਚੁਣੇ ਗਏ ਮੰਤਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੇਰੀ ਟੀਮ ਦੇ ਨਵੇਂ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਮੁਬਾਰਕ ਹੋਣ... ਉਮੀਦ ਹੈ ਕਿ ਈਮਾਨਦਾਰੀ ਨਾਲ ਲੋਕਾਂ ਦੀਆਂ ਉਮੀਦਾਂ ਅਤੇ ਆਸਾਂ ਮੁਤਾਬਕ ਆਪਣੇ ਫਰਜ਼ ਨਿਭਾਉਣਗੇ। 

PunjabKesari

ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮਹਿਕਮਿਆਂ ਵਿਚ ਵੱਡਾ ਫੇਰਬਦਲ

ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ 'ਆਪ' ਵਿਧਾਇਕਾਂ ਗੁਰਮੀਤ ਸਿੰਘ ਖੁਡੀਆਂ ਅਤੇ ਬਲਕਾਰ ਸਿੰਘ ਨੂੰ ਸੂਬੇ ਦੇ ਨਵੇਂ ਮੰਤਰੀਆਂ ਵਜੋਂ ਸਹੁੰ ਚੁਕਾਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਥੇ ਰਾਜ ਭਵਨ ਵਿਖੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। 60 ਸਾਲਾ ਖੁੱਡੀਆਂ ਮੁਕਤਸਰ ਦੀ ਲੰਬੀ ਸੀਟ ਤੋਂ ਵਿਧਾਇਕ ਹਨ ਜਦਕਿ 60 ਸਾਲਾ ਬਲਕਾਰ ਸਿੰਘ ਜਲੰਧਰ ਦੀ ਕਰਤਾਰਪੁਰ ਰਾਖਵੀਂ ਸੀਟ ਤੋਂ ਵਿਧਾਇਕ ਹਨ। 

ਇਹ ਵੀ ਪੜ੍ਹੋ- ਭਗਵੰਤ ਮਾਨ ਕੈਬਨਿਟ ’ਚ ਸ਼ਾਮਲ ਹੋਣ ਤੋਂ ਬਾਅਦ ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਦਾ ਵੱਡਾ ਬਿਆਨ

ਮੰਤਰੀ ਇੰਦਰਬੀਰ ਨਿੱਜਰ ਨੇ ਦਿੱਤਾ ਸੀ ਅਸਤੀਫ਼ਾ

ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਸੀ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਸੀ ਕਿ ਰਾਜਪਾਲ ਨੂੰ ਭੇਜੇ ਇਕ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ. ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਅਪੀਲ ਕੀਤੀ, ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਮੰਤਰੀ ਇੰਦਰਬੀਰ ਦੇ ਅਸਤੀਫ਼ੇ ਤੋਂ ਬਾਅਦ ਅੱਜ ਕੈਬਨਿਟ ਦਾ ਵਿਸਥਾਰ ਕਰਦਿਆਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ ਹੈ ਤੇ ਮਹਿਕਮਿਆਂ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News