ਮੁੱਖ ਮੰਤਰੀ ਮਾਨ ਨੇ ਗੁਜਰਾਤ 'ਚ ਸਟੇਜ 'ਤੇ ਪਾਈ ਧੱਕ, ਗਰਬੇ ਤੇ ਭੰਗੜੇ ਨਾਲ ਮੋਹਿਆ ਲੋਕਾਂ ਦਾ ਮਨ (ਵੀਡੀਓ)

Sunday, Oct 02, 2022 - 11:07 AM (IST)

ਮੁੱਖ ਮੰਤਰੀ ਮਾਨ ਨੇ ਗੁਜਰਾਤ 'ਚ ਸਟੇਜ 'ਤੇ ਪਾਈ ਧੱਕ, ਗਰਬੇ ਤੇ ਭੰਗੜੇ ਨਾਲ ਮੋਹਿਆ ਲੋਕਾਂ ਦਾ ਮਨ (ਵੀਡੀਓ)

ਗੁਜਰਾਤ/ਚੰਡੀਗੜ੍ਹ : ਗੁਜਰਾਤ 'ਚ ਚੋਣ ਪ੍ਰਚਾਰ ਕਰਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਵੇਲੇ ਸਟੇਜ 'ਤੇ ਧੱਕ ਪਾ ਦਿੱਤੀ, ਜਦੋਂ ਉਨ੍ਹਾਂ ਨੇ ਇਕ ਗਰਬਾ ਪ੍ਰੋਗਰਾਮ 'ਚ ਗਰਬਾ ਕੀਤਾ। ਸਿਰਫ ਇੰਨਾ ਹੀ ਨਹੀਂ, ਉਨ੍ਹਾਂ ਨੇ ਲੋਕਾਂ ਦੀ ਫਰਮਾਇਸ਼ 'ਤੇ ਸਟੇਜ 'ਤੇ ਭੰਗੜਾ ਵੀ ਪਾਇਆ। ਇਸ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਡੇ ਸ਼ੇਰ ਨੇ ਗੁਜਰਾਤ 'ਚ ਵੀ ਭੰਗੜੇ ਦਾ ਰੰਗ ਜਮਾ ਦਿੱਤਾ।

ਇਹ ਵੀ ਪੜ੍ਹੋ : ਤਿਉਹਾਰਾਂ ਦੇ ਮੌਕੇ 'ਤੇ ਪੰਜਾਬ ਪੁਲਸ ਨੇ ਕੱਸੀ ਤਿਆਰੀ, DGP ਵੱਲੋਂ ਜਾਰੀ ਕੀਤੇ ਗਏ ਸਖ਼ਤ ਹੁਕਮ

ਉਨ੍ਹਾਂ ਨੇ ਕਿਹਾ ਕਿ ਹੁਣ ਗੁਜਰਾਤ 'ਚ ਵੀ ਝਾੜੂ ਚੱਲੇਗਾ ਅਤੇ ਕਮਲ ਦਾ ਚਿੱਕੜ ਸਾਫ਼ ਕਰੇਗਾ। ਉਨ੍ਹਾਂ ਨੇ ਆਪਣੇ ਟਵੀਟ 'ਚ ਮੁੱਖ ਮੰਤਰੀ ਮਾਨ ਦੀ ਭੰਗੜਾ ਪਾਉਂਦਿਆਂ ਦੀ ਵੀਡੀਓ ਵੀ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ 'ਤੇ ਹਨ।

PunjabKesari

PunjabKesari

ਇਹ ਵੀ ਪੜ੍ਹੋ : ਅਹਿਮ ਖ਼ਬਰ : ਰਾਸ਼ਟਰਪਤੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਇੱਥੇ ਆਮ ਆਦਮੀ ਪਾਰਟੀ ਲਗਾਤਾਰ ਚੋਣ ਪ੍ਰਚਾਰ 'ਚ ਲੱਗੀ ਹੋਈ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ਬਾਅਦ ਪੰਜਾਬ 'ਚ ਪਹਿਲੀ ਵਾਰ ਆਪਣੀ ਸਰਕਾਰ ਬਣਾਈ ਹੈ, ਜਿਸ ਤੋਂ ਬਾਅਦ ਹੁਣ ਪਾਰਟੀ ਦੀ ਨਜ਼ਰ ਗੁਜਰਾਤ 'ਤੇ ਹੈ। ਅਰਵਿੰਦ ਕੇਜਰੀਵਾਲ ਨੇ ਇੱਥੇ ਖ਼ੁਦ ਕਮਾਨ ਸੰਭਾਲੀ ਹੋਈ ਹੈ ਅਤੇ ਮੁੱਖ ਮੰਤਰੀ ਮਾਨ ਉਨ੍ਹਾਂ ਦੇ ਨਾਲ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News