ਪੰਜਾਬ ਦੇ ਖਿਡਾਰੀਆਂ ਨੂੰ CM ਮਾਨ ਨੇ ਦਿੱਤਾ ਵੱਡਾ ਤੋਹਫ਼ਾ, ਨਾਲ ਹੀ ਕੀਤੇ ਵੱਡੇ ਐਲਾਨ (ਵੀਡੀਓ)
Thursday, Oct 09, 2025 - 02:22 PM (IST)

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸੂਬੇ 'ਚ ਉਸਾਰੇ ਜਾਣ ਵਾਲੇ 3 ਹਜ਼ਾਰ ਤੋਂ ਜ਼ਿਆਦਾ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਖੇਡ ਮੈਦਾਨ ਤਾਂ ਹਨ ਪਰ ਜਿਸ ਤਰੀਕੇ ਦੀਆਂ ਸਹੂਲਤਾਂ ਖਿਡਾਰੀਆਂ ਨੂੰ ਮਿਲਣੀਆਂ ਚਾਹੀਦੀਆਂ ਹਨ, ਉਹ ਨਹੀਂ ਹਨ। ਉਨ੍ਹਾਂ ਕਿਹਾ ਕਿ ਖੇਡਾਂ 'ਚ ਪੰਜਾਬ ਦਾ ਅਹਿਮ ਯੋਗਦਾਨ ਰਿਹਾ ਹੈ। ਖੇਡਾਂ ਕਾਰਨ ਨੌਜਵਾਨ ਇੱਧਰ-ਉੱਧਰ ਦੀਆਂ ਅਲਾਮਤਾਂ ਤੋਂ ਬਚ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਖੇਡਾਂ ਦੇ ਕਪਤਾਨ ਪੰਜਾਬੀ ਹਨ। ਇਹ ਬਹੁਤ ਵੱਡੀ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਖੇਡਾਂ ਖ਼ਤਮ ਹੋ ਗਈਆਂ ਸੀ, ਉਨ੍ਹਾਂ ਖੇਡਾਂ 'ਚ ਸਾਡੇ ਬੱਚੇ ਮੱਲਾਂ ਮਾਰ ਰਹੇ ਹਨ ਅਤੇ ਉਨ੍ਹਾਂ ਨੂੰ ਕਰੋੜਾਂ ਰੁਪਿਆਂ ਦਾ ਇਨਾਮ ਵੀ ਮਿਲਦਾ ਹੈ।
ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਆਈ ਅਹਿਮ ਖ਼ਬਰ, ਤੁਰੰਤ ਕਰ ਲੈਣ ਆਹ ਕੰਮ ਨਹੀਂ ਤਾਂ...
ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਕੋਈ ਖਿਡਾਰੀ ਕਾਮਨਵੈਲਥ ਜਾਂ ਏਸ਼ੀਆ ਖੇਡਾਂ 'ਚੋਂ ਮੈਡਲ ਲੈ ਕੇ ਆਵੇਗਾ ਤਾਂ ਉਸ ਨੂੰ ਗੋਲਡ ਮੈਡਲ ਦਾ ਇਕ ਕਰੋੜ ਰੁਪਿਆ ਦਿੱਤਾ ਜਾਵੇਗਾ। ਚਾਂਦੀ ਦੇ ਮੈਡਲ ਦਾ 75 ਲੱਖ ਅਤੇ ਕਾਂਸੇ ਦਾ ਮੈਡਲ ਦਾ 50 ਲੱਖ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਖਿਡਾਰੀਆਂ ਨੂੰ 300 ਕੋਚ ਦਿੱਤੇ ਹਨ। ਉਨ੍ਹਾਂ ਕਿਹਾ ਕਿ ਓਲੰਪਿਕ ਦੀ ਤਿਆਰੀ ਲਈ ਅਸੀਂ ਖਿਡਾਰੀਆਂ ਨੂੰ ਪਹਿਲਾਂ ਪੈਸੇ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ 'ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਖੇਡਾਂ ਹੀ ਅਜਿਹੀਆਂ ਹਨ, ਜਿੱਥੇ ਜਿੱਤਣ ਅਤੇ ਹਾਰਨ ਵਾਲੇ ਇਕ-ਦੂਜੇ ਨਾਲ ਹੱਥ ਮਿਲਾਉਂਦੇ ਹਨ।
ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ ਦੇਣ ਪੁੱਜੇ CM ਮਾਨ, ਥੋੜ੍ਹੀ ਦੇਰ ਬਾਅਦ ਹੋਵੇਗਾ ਅੰਤਿਮ ਸੰਸਕਾਰ
ਖੇਡਾਂ ਹੀ ਵਿਅਕਤੀ ਨੂੰ ਹਾਰ ਮੰਨਣਾ ਸਿਖਾਉਂਦੀਆਂ ਹਨ। ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਰਕਾਰੀ ਗੱਡੀਆਂ 'ਚ ਚਿੱਟੇ ਦੀਆਂ ਪੁੜੀਆਂ ਜਾਂਦੀਆਂ ਸਨ ਅਤੇ ਪੁਲਸ ਨੂੰ ਪਹਿਲਾਂ ਹੀ ਫੋਨ ਕਰ ਦਿੱਤਾ ਜਾਂਦਾ ਸੀ ਕਿ ਇਸ ਗੱਡੀ ਨੂੰ ਨਹੀਂ ਰੋਕਣਾ ਚਾਹੀਦਾ ਅਤੇ ਅਜਿਹੇ ਲੋਕਾਂ 'ਤੇ ਨਸਲਕੁਸ਼ੀਆਂ ਦੇ ਕੇਸ ਚੱਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੀ ਧਰਤੀ ਇੰਨੀ ਉਪਜਾਊ ਹੈ ਕਿ ਜੋ ਵੀ ਬੀਜ ਸੁੱਟ ਦਿਓਗੇ, ਉੱਗ ਪੈਂਦਾ ਹੈ। ਇਸ ਲਈ ਅਸੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਹਰ ਧੜਕਣ 'ਚ ਪੰਜਾਬ ਧੜਕਦਾ ਹੈ ਅਤੇ ਪੰਜਾਬੀਆਂ ਦੇ ਪਿਆਰ ਦਾ ਕਰਜ਼ਾ ਲਾਹੁਣ ਵਾਸਤੇ ਕਈ ਜਨਮ ਲੈਣੇ ਪੈਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8