ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

Tuesday, Sep 20, 2022 - 05:20 PM (IST)

ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ : ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐੱਸ.) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਬੁਲਾਰੇ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ  ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐੱਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐੱਸ. ਸ਼ੁਰੂ ਕੀਤੀ ਗਈ ਸੀ। 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ। ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

ਉਨ੍ਹਾਂ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਅਰਥਚਾਰਾ ਹੈ ਅਤੇ ਇਸਦੀ ਆਬਾਦੀ ਦਾ ਇੱਕ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਲਾਗਤਾਂ ਨੂੰ ਘਟਾ ਕੇ ਵੱਧ ਤੋਂ ਵੱਧ ਮੁਨਾਫਾ ਕਮਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News