CM ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਦਿੱਤਾ ਅਹਿਮ ਤੋਹਫ਼ਾ
Saturday, Jul 05, 2025 - 06:40 PM (IST)

ਅੰਮ੍ਰਿਤਸਰ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਮਹਾਰਾਜਾ ਰਣਜੀਤ ਸਿੰਘ ਲਾਈਬ੍ਰੇਰੀ ਦਾ ਉਦਘਾਟਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸੂਬਾ ਸਰਕਾਰ ਦੀਆਂ ਸਾਢੇ ਤਿੰਨ ਸਾਲਾਂ ਦੀਆਂ ਉਪਲੱਬਧੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਕਿਸਾਨਾਂ ਨੂੰ ਦਿਨ ਵਿੱਚ ਵੀ ਬਿਜਲੀ ਮਿਲ ਰਹੀ ਹੈ, 88 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਬਿਜਲੀ ਦੀ ਖਪਤ ਲੋਕ ਆਪਣੇ ਜ਼ਰੂਰਤ ਅਨੁਸਾਰ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਦਾ ਪਾਣੀ ਖੇਤਾਂ ਅਤੇ ਪਿੰਡਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਸਿੰਚਾਈ ਦੀ ਸਹੂਲਤ ਬੇਹਤਰ ਹੋਈ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਿਛਲੇ ਸਾਢੇ 3 ਸਾਲਾਂ 'ਚ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
ਉਨ੍ਹਾਂ ਅੱਗੇ ਕਿਹਾ ਲੋਕਾਂ ਲਈ ਸੜਕ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਗਈ ਤਾਂ ਕਿ ਆਉਣ ਵਾਲੀ ਪੀੜੀ ਨੂੰ ਬਚਾਇਆ ਜਾ ਸਕੇ।ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ਜੋ ਕਿ ਆਮ ਲੋਕਾਂ ਦੀ ਆਵਾਜਾਈ ਨੂੰ ਹੋਰ ਸੁਚੱਜਾ ਬਣਾਉਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8