CM ਮਾਨ ਨੇ ਦਿੱਤੀ ਖ਼ੁਸ਼ਖ਼ਬਰੀ, ਟਵੀਟ ਕਰ ਆਖ਼ੀ ਵੱਡੀ ਗੱਲ
Tuesday, Dec 24, 2024 - 03:38 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬ ‘ਚ ਪਿਛਲੇ ਢਾਈ ਸਾਲਾਂ ਦੌਰਾਨ ਨਾਮੀ ਤੇ ਵੱਡੀਆਂ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ‘ਚ 86,000 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ‘ਚ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਲਿਖਿਆ ਕਿ ਇਸ ਨਾਲ ਲਗਭਗ 3,92,540 ਨੌਜਵਾਨ ਮੁੰਡੇ-ਕੁੜੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਪਾਰ ਦੇ ਨਾਲ ਨਾਲ ਅਸੀਂ ਰੋਜ਼ਗਾਰ ਨੂੰ ਵੀ ਅਹਿਮੀਅਤ ਦੇ ਰਹੇ ਹਾਂ। ਕੰਪਨੀਆਂ ਅੱਗੇ ਸਾਡੀ ਇੱਕੋ-ਇਕ ਸ਼ਰਤ ਹੁੰਦੀ ਹੈ ਕਿ ਸਾਡੇ ਪਿੰਡਾਂ-ਸ਼ਹਿਰਾਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੋ। ਸਾਡੀ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਵਪਾਰ ਨੂੰ ਵਧਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ।
ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬ ‘ਚ ਪਿਛਲੇ ਢਾਈ ਸਾਲਾਂ ਦੌਰਾਨ ਨਾਮੀ ਤੇ ਵੱਡੀਆਂ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ‘ਚ 86,000 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ‘ਚ ਆਇਆ ਹੈ। ਜਿਸ ਨਾਲ ਲਗਭਗ 3,92,540 ਨੌਜਵਾਨ ਮੁੰਡੇ-ਕੁੜੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਪਾਰ ਦੇ ਨਾਲ ਨਾਲ ਅਸੀਂ ਰੁਜ਼ਗਾਰ ਨੂੰ ਵੀ ਅਹਿਮੀਅਤ…
— Bhagwant Mann (@BhagwantMann) December 24, 2024
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 27 ਦਸੰਬਰ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਪੜ੍ਹੋ ਪੂਰੀ ਖ਼ਬਰ
ਇੱਤੇ ਦੱਸ ਦਈਏ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰਾਜੈਕਟਾਂ ਵਿਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਿਟਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਿਟਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜਿੰਗਜ਼ ਲਿਮਟਿਡ (438 ਕਰੋੜ ਰੁਪਏ), ਫਰੂਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕੋਰਪ ਲਿਮਿਟਡ (309 ਕਰੋੜ ਰੁਪਏ) ਅਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ (160 ਕਰੋੜ ਰੁਪਏ) ਦਾ ਨਿਵੇਸ਼ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8