CM ਮਾਨ ਨੇ 58 ਨਵੀਆਂ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ, ਬੋਲੇ-ਸਿਹਤ ਪੱਖੋਂ ਸੂਬੇ ਨੂੰ ਬਣਾਉਣਾ ਹੈ ਨੰਬਰ ਵਨ (ਵੀਡੀਓ)

Sunday, Jul 28, 2024 - 02:29 PM (IST)

CM ਮਾਨ ਨੇ 58 ਨਵੀਆਂ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ, ਬੋਲੇ-ਸਿਹਤ ਪੱਖੋਂ ਸੂਬੇ ਨੂੰ ਬਣਾਉਣਾ ਹੈ ਨੰਬਰ ਵਨ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ 'ਮਿਸ਼ਨ ਸਿਹਤਮੰਦ ਪੰਜਾਬ' ਤਹਿਤ ਸਰਕਾਰ ਵਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਲੋਕਾਂ ਦੀ ਸੇਵਾ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਨਵੀਆਂ 58 ਐਂਬੂਲੈਂਸਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਸੂਬੇ 'ਚ ਪਵੇਗਾ ਭਾਰੀ ਮੀਂਹ, ਇਨ੍ਹਾਂ 11 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਮੁੱਖ ਮੰਤਰੀ ਨੇ ਦੱਸਿਆ ਕਿ 14 ਕਰੋੜ ਦੀ ਲਾਗਤ ਨਾਲ ਅੱਜ ਇਨ੍ਹਾਂ 58 ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ, ਜਿਨ੍ਹਾਂ 'ਚ ਮੈਡੀਕਲ ਨਾਲ ਸਬੰਧਿਤ ਬਹੁਤ ਸਾਰੀਆਂ ਆਧੁਨਿਕ ਸਹੂਲਤਾਵਾਂ ਹਨ। ਉਨ੍ਹਾਂ ਦੱਸਿਆ ਕਿ ਇਹ ਗੱਡੀਆਂ ਸੜਕ ਸੁਰੱਖਿਆ ਫੋਰਸ ਨਾਲ ਵੀ ਜੁੜੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਪੱਖੋਂ ਅਸੀਂ ਪੰਜਾਬ 'ਚ ਵੱਡੀ ਕ੍ਰਾਂਤੀ ਲਿਆਉਣਾ ਚਾਹੁੰਦੇ ਹਾਂ ਕਿਉਂਕਿ ਸਿਹਤਮੰਦ ਪੰਜਾਬ ਸਾਡੀ ਗਾਰੰਟੀ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਪੇਪਰ ਦੇਣ ਜਾਂਦੀ ਕੁੜੀ ਨੂੰ ਅਚਾਨਕ ਆਈ ਮੌਤ, ਧਾਹਾਂ ਮਾਰਦੀ ਮਾਂ ਨੂੰ ਦੇਖ ਹਰ ਕਿਸੇ ਦੇ ਨਿਕਲੇ ਹੰਝੂ

ਪੰਜਾਬ 'ਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ 'ਚੋਂ ਕਰੋੜਾਂ ਲੋਕ ਦਵਾਈਆਂ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸਿਹਤ ਦੇ ਮਾਮਲੇ 'ਚ ਨੰਬਰ ਵਨ ਬਣਾਉਣਾ ਹੈ ਅਤੇ ਇਹ ਸਾਡਾ ਮਿਸ਼ਨ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਬਹੁਤ ਸਾਰਾ ਮੈਡੀਕਲ ਸਟਾਫ਼ ਵੀ ਭਰਤੀ ਕੀਤਾ ਜਾਵੇਗਾ। ਜਿਨ੍ਹਾਂ ਲੋਕਾਂ ਨੇ ਕੋਰੋਨਾ 'ਚ ਵਾਲੰਟੀਅਰ ਵਜੋਂ ਕੰਮ ਕੀਤਾ ਸੀ, ਉਨ੍ਹਾਂ ਨੂੰ ਹੀ ਮੈਡੀਕਲ ਸਟਾਫ਼ ਦੇ ਤੌਰ 'ਤੇ ਰੱਖਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News