ਦੀਵਾਲੀ ਮੌਕੇ CM ਮਾਨ ਨੇ IAS ਤੇ IPS ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

Monday, Oct 24, 2022 - 01:55 AM (IST)

ਦੀਵਾਲੀ ਮੌਕੇ CM ਮਾਨ ਨੇ IAS ਤੇ IPS ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਈ.ਏ.ਐੱਸ. ਤੇ ਆਈ.ਪੀ.ਐੱਸ. ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ। ਮਾਨ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਰਾਮ ਰਹੀਮ ਦਾ ਨਵਾਂ ਬਿਆਨ ਆਇਆ ਸਾਹਮਣੇ, ਕਿਹਾ- ਗੁਰੂ ਸੀ ਤੇ ਰਹਾਂਗੇ; ਹਨਪ੍ਰੀਤ ਨੂੰ ਦਿੱਤਾ ਨਵਾਂ ਨਾਮ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਅਧਿਕਾਰੀਆਂ ਦੀ ਵਾਰੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਨੂੰ ਉੱਚ ਵਿਕਾਸ ਦੀ ਲੀਹ 'ਤੇ ਪਾਇਆ ਜਾਵੇ ਤਾਂ ਜੋ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਪੂਰੇ ਕੀਤੇ ਜਾ ਸਕਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਅਧਿਕਾਰੀ ਆਪਣੀ ਪੂਰੀ ਵਾਹ ਲਾਵੇਗਾ। ਭਗਵੰਤ ਮਾਨ ਨੇ ਦੀਵਾਲੀ ਦੇ ਮੌਕੇ 'ਤੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਇਲਾਕੇ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕ ਰੌਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਸਕਣ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਜੇ ਕੋਈ ਅਜਿਹਾ ਹਾਦਸਾ ਵਾਪਰਦਾ ਹੈ ਤਾਂ ਜਾਨੀ-ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਉਪਰਾਲੇ ਕੀਤੇ ਜਾਣ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਨਾਲ ਨਜਿੱਠਣ ਲਈ ਸੂਬੇ ਭਰ ਦੇ ਹਸਪਤਾਲਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News