CM ਮਾਨ ਦੀ ਪੰਜਾਬ ਪੁਲਸ ਨੂੰ ਸੌਗਾਤ, ਨਵੇਂ ਹਾਈਟੈੱਕ ਵਾਹਨਾਂ ਨੂੰ ਦਿੱਤੀ ਹਰੀ ਝੰਡੀ (ਵੀਡੀਓ)

07/04/2023 12:10:05 PM

ਚੰਡੀਗੜ੍ਹ : ਪੰਜਾਬ ਪੁਲਸ ਦੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਯੂਨਿਟ ਦੇ ਕਾਫ਼ਲੇ 'ਚ ਨਵੀਆਂ 16 ਮਹਿੰਦਰਾ ਬਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਇਨ੍ਹਾਂ ਵਾਹਨਾਂ ਨੂੰ ਹਰੀ ਝੰਡੀ ਦਿਖਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮਾਨਸੂਨ ਨਹੀਂ ਦਿਖਾ ਸਕਿਆ ਜਲਵਾ, ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣੋ ਤਾਜ਼ਾ ਅਪਡੇਟ

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਵਾਰ-ਵਾਰ ਕਹਿੰਦੇ ਹਨ ਕਿ ਪੰਜਾਬ ਪੁਲਸ ਨੂੰ ਅਪਡੇਟ ਕੀਤਾ ਜਾ ਰਿਹਾ ਹੈ ਅਤੇ ਤਕਨਾਲੋਜੀ ਪੱਖੋਂ ਅਸੀਂ ਪੰਜਾਬ ਪੁਲਸ ਨੂੰ ਦੇਸ਼ ਦੀ ਨੰਬਰ ਵਨ ਪੁਲਸ ਬਣਾਉਣਾ ਚਾਹੁੰਦੇ ਹਾਂ। ਪੰਜਾਬ ਪੁਲਸ ਪੂਰੀ ਤਰ੍ਹਾਂ ਐਕਸ਼ਨ 'ਚ ਹੈ ਅਤੇ ਪੰਜਾਬ ਸੁਰੱਖਿਅਤ ਹੱਥਾਂ 'ਚ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੈਕਚਰਾਰ ਭਰਤੀ ਪ੍ਰੀਖਿਆ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਇਆ ਸ਼ਡਿਊਲ

ਇਸ ਤੋਂ ਇਲਾਵਾ ਪੰਜਾਬ ਅਤੇ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ 'ਚ ਹੈ। ਉਨ੍ਹਾਂ ਕਿਹਾ ਕਿ ਨਕਲੀ ਟ੍ਰੈਵਲ ਏੰਜਟਾਂ ਕਾਰਨ ਬੇਹੱਦ ਨੌਜਵਾਨਾਂ ਦੀ ਜ਼ਿੰਦਗੀ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਾਹਰ ਜਾ ਕੇ ਪੰਜਾਬੀਆਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਪੰਜਾਬੀਆਂ ਨੂੰ ਥੋੜ੍ਹਾ ਜਾਗਰੂਕ ਹੋਣ ਦੀ ਲੋੜ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News