ਪੰਜਾਬੀਆਂ ਨੂੰ ਅੱਜ ਖ਼ਾਸ ਤੋਹਫ਼ਾ ਦੇਣਗੇ CM ਮਾਨ
Monday, Sep 23, 2024 - 08:51 AM (IST)
ਚੰਡੀਗੜ੍ਹ/ਬਠਿੰਡਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਅਤੇ ਸਿਹਤ ਖੇਤਰ ਨੂੰ ਸ਼ੁਰੂ ਤੋਂ ਹੀ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸੂਬੇ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ 30 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ 'ਚ 24 ਸਤੰਬਰ ਨੂੰ ਐਲਾਨੀ ਜਾਵੇ ਛੁੱਟੀ', ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਕੀਤੀ ਮੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਵਿਚ 30 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਹ ਸੂਬਾ ਪੱਧਰੀ ਸਮਾਗਮ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਦੀ ਸ਼ੁਰੂਆਤ ਅੱਜ 11 ਵਜੇ ਹੋਣ ਜਾ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ 30 ਨਵੇਂ ਆਮ ਆਦਮੀ ਕਲੀਨਿਕ ਲੋਕ-ਅਰਪਿਤ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਸਾਬਿਤ ਹੋਣ ਲੱਗੀ ਇਹ ਬਿਮਾਰੀ
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਹੁਣ ਤਕ ਸੂਬੇ ਵਿਚ 842 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਨ੍ਹਾਂ 'ਚੋਂ 312 ਸ਼ਹਿਰੀ ਖੇਤਰਾਂ 'ਚ ਅਤੇ 530 ਦਿਹਾਤੀ ਖੇਤਰਾਂ 'ਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ 'ਚ ਮੁਫ਼ਤ ਇਲਾਜ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰ ਕਲੀਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਵਿਚ 2 ਕਰੋੜ ਤੋਂ ਵੀ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8