ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦੇ ਮਾਮਲੇ 'ਚ CM ਮਾਨ ਨੇ ਪੁਲਸ ਨੂੰ ਦਿੱਤੇ ਸਖ਼ਤ ਹੁਕਮ

Saturday, Nov 29, 2025 - 03:28 PM (IST)

ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦੇ ਮਾਮਲੇ 'ਚ CM ਮਾਨ ਨੇ ਪੁਲਸ ਨੂੰ ਦਿੱਤੇ ਸਖ਼ਤ ਹੁਕਮ

ਜਲੰਧਰ (ਵੈੱਬ ਡੈਸਕ)- ਜਲੰਧਰ ਵਿਖੇ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ 13 ਸਾਲਾ ਦੀ ਬੱਚੀ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਵਿਚ 13 ਸਾਲਾ ਬੱਚੀ ਨਾਲ ਜੋ ਦਰਿੰਦਗੀ ਕੀਤੀ ਗਈ ਹੈ, ਉਸ ਨੂੰ ਅਸੀਂ ਪੂਰੀ ਗੰਭੀਰਤਾ ਨਾਲ ਲੈ ਰਹੇ ਹਾਂ। ਅਸੀਂ ਪੁਲਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਨੂੰ ਫਾਸਟ ਟ੍ਰੈਕ 'ਤੇ ਲੈ ਕੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਅਤੇ ਮਿਸਾਲੀ ਸਜ਼ਾ ਦਿੱਤੀ ਜਾਵੇ। 

ਘਟਨਾ ਦੀ ਨਿੰਦਿਆ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਘਟਨਾ ਕਿੰਨੀ ਅਣਮਨੁੱਖੀ ਹੈ। ਅੱਜ ਦੇ ਜ਼ਮਾਨੇ ਵਿਚ ਅਜਿਹੀ ਘਟਨਾ ਬਾਰੇ ਕੋਈ ਸੋਚ ਹੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦਿਮਾਗਾਂ 'ਚ ਕਿਸ ਤਰ੍ਹਾਂ ਹੈਵਾਨੀਅਤ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਦਾਲਤ ਨੇ ਕੰਮ ਕਰਨਾ ਹੈ ਪਰ ਪੁਲਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ਕਿ ਇਸ ਤਰ੍ਹਾਂ ਦੀ FIR ਅਤੇ ਫਾਸਟ ਟ੍ਰੈਕ 'ਤੇ ਅਜਿਹਾ ਕੇਸ ਚਲਾਇਆ ਜਾਵੇ ਕਿ ਜਿੰਨੀ ਦੇਰ ਤੱਕ ਲੋਕਾਂ ਦੇ ਦਿਮਾਗ ਵਿਚ ਇਹ ਘਟਨਾ ਚੱਲ ਰਹੀ ਹੈ, ਉਨੀ ਦੇਰ 'ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 2 ਦਸੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਮੀਂਹ ਸਬੰਧੀ...

PunjabKesari

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਜ਼ਰੀਆ ਫਾਊਂਡੇਸ਼ਨ ਦੀ 10ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਸਨ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਦੇ ਰੰਗ ਵੇਖ ਕੇ ਮਨ ਨੂੰ ਖ਼ੁਸ਼ੀ ਮਿਲੀ ਹੈ। ਜੋ ਕੌਮਾਂ ਆਪਣੇ ਸੱਭਿਆਚਾਰਕ ਅਤੀਤ ਅਤੇ ਵਿਰਾਸਤ ਨੂੰ ਭੁੱਲ ਜਾਂਦੀਆਂ ਹਨ, ਉਹ ਸਮਾਂ ਬੀਤਣ ਨਾਲ ਅਲੋਪ ਹੋ ਜਾਂਦੀਆਂ ਹਨ। ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਉਹ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਂਭ ਕੇ ਰੱਖੇ ਜਿਸ ਲਈ ਸਾਡੀ ਸਰਕਾਰ ਵਚਨਬੱਧ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਇੰਚਾਰਜ ਤੇ ਵਿਧਾਨ ਸਭਾ ਇੰਚਾਰਜ ਲਾਏ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News