ਗੰਨਾ ਕਾਸ਼ਤਕਾਰਾਂ ਲਈ ਵੱਡੀ ਖ਼ਬਰ, CM ਮਾਨ ਨੇ ਖੰਡ ਮਿੱਲਾਂ ਨੂੰ ਦਿੱਤੇ ਸਖ਼ਤ ਹੁਕਮ

Wednesday, Oct 12, 2022 - 10:18 PM (IST)

ਗੰਨਾ ਕਾਸ਼ਤਕਾਰਾਂ ਲਈ ਵੱਡੀ ਖ਼ਬਰ, CM ਮਾਨ ਨੇ ਖੰਡ ਮਿੱਲਾਂ ਨੂੰ ਦਿੱਤੇ ਸਖ਼ਤ ਹੁਕਮ

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਖੰਡ ਮਿੱਲਾਂ ਨੂੰ ਸਮੇਂ ’ਤੇ ਮਿੱਲਾਂ ਚਲਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਗੰਨਾ ਕਿਸਾਨਾਂ ਨੂੰ ਖੰਡ ਮਿੱਲਾਂ ਤਕ ਗੰਨਾ ਪਹੁੰਚਾਉਣ ਲਈ ਲੰਮੀਆਂ ਕਤਾਰਾਂ ਵਿਚ ਖੜ੍ਹਾ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਮਿੱਲਾਂ ਸਮੇਂ ਸਿਰ ਚਾਲੂ ਹੋਣ ਨਾਲ ਕਿਸਾਨਾਂ ਨੂੰ ਆਪਣੀਆਂ ਗੰਨੇ ਦੀਆਂ ਟਰਾਲੀਆਂ ਸੜਕਾਂ ’ਤੇ ਖੜ੍ਹੀਆਂ ਨਹੀਂ ਕਰਨੀਆਂ ਪੈਣਗੀਆਂ। ਪੰਜਾਬ ਸਰਕਾਰ ਨੇ ਇਸ ਵਾਰ ਗੰਨੇ ਦੀ ਕੀਮਤ 360 ਰੁਪਏ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਇਸ ਨਾਲ ਗੰਨਾ ਕਿਸਾਨਾਂ ਨੂੰ ਹੁਣ 380 ਰੁਪਏ ਦਾ ਭਾਅ ਮਿਲੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਚਿੰਤਾ ਭਰੀ ਖ਼ਬਰ, ਨਿੱਜੀ ਖੰਡ ਮਿੱਲਾਂ ਨੇ ਖੜ੍ਹੇ ਕੀਤੇ ਹੱਥ

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਗੰਨਾ ਕਿਸਾਨਾਂ ਦੇ ਮਸਲੇ ਹੱਲ ਕਰ ਦਿੱਤੇ ਹਨ ਅਤੇ ਸਰਕਾਰ ਖੇਤੀਬਾੜੀ ਖੇਤਰ ਪ੍ਰਤੀ ਬਹੁਤ ਗੰਭੀਰ ਹੈ ਕਿਉਂਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਲੀਹ ’ਤੇ ਲਿਆਉਣ ਲਈ ਖੇਤੀਬਾੜੀ ਤੇ ਉਦਯੋਗ ਦੋਵਾਂ ਦਾ ਯੋਗਦਾਨ ਲਾਜ਼ਮੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ’ਚ ਫਿਰ ਉੱਠੀ ਬਗਾਵਤ, ਖੜ੍ਹਾ ਹੋਇਆ ਨਵਾਂ ਪੰਗਾ

ਨਿੱਜੀ ਖੰਡ ਮਿੱਲਾਂ ਨੇ ਗੰਨਾ ਬਾਂਡ ਕਰਨ ਅਤੇ ਪੀੜਨ ਤੋਂ ਹੱਥ ਖੜ੍ਹੇ ਕੀਤੇ

ਜ਼ਿਕਰਯੋਗ ਹੈ ਕਿ ਬੀਤੇ ਦਿਨ ਸੂਬੇ ਦੀਆਂ ਨਿੱਜੀ ਖੰਡ ਮਿੱਲਾਂ ਨੇ ਮੌਜੂਦਾ ਸਰਕਾਰੀ ਨੀਤੀ ਕਾਰਣ ਗੰਨਾ ਬਾਂਡ ਕਰਨ ਅਤੇ ਪੀੜਨ ਤੋਂ ਹੱਥ ਖੜ੍ਹੇ ਕਰ ਦਿੱਤੇ ਸਨ। ਪ੍ਰਾਈਵੇਟ ਸ਼ੂਗਰ ਮਿੱਲ ਐਸੋਸੀਏਸ਼ਨ ਪੰਜਾਬ ਨੇ ਬਕਾਇਦਾ ਇਸ਼ਤਿਹਾਰ ਜਾਰੀ ਕਰਕੇ ਕਿਸਾਨਾਂ ਨੂੰ ਇਸ ਸੰਬੰਧੀ ਸੂਚਿਤ ਕੀਤਾ ਸੀ। ਨਿੱਜੀ ਸ਼ੂਗਰ ਮਿੱਲ ਮਾਲਕਾਂ ਨੇ ਸਾਫ਼ ਕੀਤਾ ਸੀ ਕਿ ਪੰਜਾਬ ਸਰਕਾਰ ਵਲੋਂ ਗੰਨੇ ਦਾ ਮੁੱਲ 380 ਰੁਪਏ ਪ੍ਰਤੀ ਕੁਇੰਟਲ ਮਿੱਥਣ ਕਾਰਣ ਖੰਡ ਮਿੱਲਾਂ ਗੰਨਾ ਪੀੜਨ ਤੋਂ ਅਸਮਰੱਥ ਹਨ। ਨਿੱਜੀ ਖੰਡ ਮਿੱਲਾਂ ਜੋ ਕੇ ਮਗਰਲੇ ਸਾਲ ਦੇ 325 ਰੁਪਏ ਕੁਇੰਟਲ ਦੀ ਖ਼ਰੀਦ ਮੁੱਲ ਅਨੁਸਾਰ ਵੀ ਕਿਸਾਨਾਂ ਨੂੰ ਅਦਾਇਗੀ ਨਹੀਂ ਕਰ ਪਾ ਰਹੀਆਂ ਹਨ ਅਤੇ ਕਈ ਮਿੱਲਾਂ ਵਲੋਂ ਕਿਸਾਨਾਂ ਦੇ ਬਕਾਏ ਅਜੇ ਵੀ ਖੜ੍ਹੇ ਹਨ ਪਰ 380 ਰੁਪਏ ਕੁਇੰਟਲ ਦੇ ਭਾਅ ਅਨੁਸਾਰ ਮਿੱਲਾਂ ਲਈ ਕਿਸਾਨਾਂ ਦੀ ਅਦਾਇਗੀ ਬਿਲਕੁਲ ਵੀ ਸੰਭਵ ਨਹੀਂ ਹੋਵੇਗੀ।

ਇਹ ਵੀ ਪੜ੍ਹੋ :  ਪੰਜਾਬ ਦੇ ਸਰਕਾਰੀ ਸਕੂਲਾਂ ਨੁਹਾਰ ਬਦਲਣ ਲਈ 'ਆਪ' ਸਰਕਾਰ ਨੇ ਚੁੱਕਿਆ ਅਹਿਮ ਕਦਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News