ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
Saturday, Oct 11, 2025 - 11:10 AM (IST)

ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਦੇ ਖੁਰਾਕ ਅਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਮੰਡੀਆਂ ’ਚ ਪਹੁੰਚਣ ਵਾਲੀ ਝੋਨੇ ਦੀ ਫ਼ਸਲ ਦੀ ਗੁਣਵੱਤਾ ਚੰਗੀ ਹੈ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ। ਅੱਜ ਵੱਖ-ਵੱਖ ਮੰਡੀਆਂ ’ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ’ਚ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਬਾਵਜੂਦ ਕਿਸਾਨਾਂ ਦਾ ਮਨੋਬਲ ਉੱਚਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਹੋ ਗਈ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ
ਹੁਣ ਤੱਕ 11 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ’ਚ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਸਲਾਂ ਦੀ ਖ਼ਰੀਦ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਾਵੇਂ ਆਪਣੀ ਝੋਨੇ ਦੀ ਫ਼ਸਲ ਇਕ ਦਿਨ ਦੇਰੀ ਨਾਲ ਮੰਡੀਆਂ ’ਚ ਲਿਆਉਣ ਪਰ ਫ਼ਸਲ ਪੂਰੀ ਤਰ੍ਹਾਂ ਸੁੱਕੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਿਜ਼ਰਵ ਬੈਂਕ ਵੱਲੋਂ ਫ਼ਸਲਾਂ ਦੀ ਖ਼ਰੀਦ ਲਈ ਲਿਮਿਟ ਇਕੋ ਸਮੇਂ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਝੋਨੇ ਦੀ ਗੁਣਵੱਤਾ ਦਾ ਨਿੱਜੀ ਤੌਰ ’ਤੇ ਨਿਰੀਖਣ ਕੀਤਾ ਅਤੇ ਸੰਤੁਸ਼ਟੀ ਪ੍ਰਗਟ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 12 ਤੋਂ 14 ਤੱਕ ਲਈ ਹੋਇਆ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8