CM ਮਾਨ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ! ਰੱਖੀ ਇਹ ਮੰਗ
Saturday, Oct 11, 2025 - 06:35 PM (IST)

ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਗੁਲਾਬ ਚੰਦ ਕਟਾਰੀਆ ਨੂੰ ਸੀਨੀਅਰ IPS ਅਫਸਰ ਵਾਈ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਪਹੁੰਚੇ ਤੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਉਹ ਆਈ. ਪੀ. ਐੱਸ. ਵਾਈ ਪੂਰਨ ਕੁਮਾਰ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਚੀਫ਼ ਜਸਟਿਸ 'ਤੇ ਚੱਪਲ ਸੁੱਟੇ ਜਾਣ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਤੇ ਭਾਰਤੀ ਜਨਤਾ ਪਾਰਟੀ ਉੱਪਰ ਤਿੱਖਾ ਨਿਸ਼ਾਨਾ ਵਿੰਨ੍ਹਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8