CM ਮਾਨ ਨੇ ਸ਼ਹੀਦ ਹਰਸਿਮਰਨ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਸੌਂਪਿਆ 1 ਕਰੋੜ ਰੁਪਏ ਦਾ ਚੈੱਕ
Wednesday, Jun 19, 2024 - 10:19 PM (IST)
 
            
            ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਹਰਸਿਮਰਨ ਸਿੰਘ ਦੇ ਘਰ ਪਿੰਡ ਭਸੌੜ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਸੌਂਪਿਆ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਪਿੰਡ ਭਸੌੜ ਦੇ ਫੌਜੀ ਜਵਾਨ ਹਰਸਿਮਰਨ ਸਿੰਘ ਜੋ ਕਿ ਪਿਛਲੇ ਦਿਨਾਂ ਦੌਰਾਨ ਡਿਊਟੀ ਕਰਦਾ ਸ਼ਹੀਦੀ ਪਾ ਗਿਆ ਸੀ... ਅੱਜ ਜਵਾਨ ਦੇ ਘਰ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ…
— Bhagwant Mann (@BhagwantMann) June 19, 2024
ਸ਼ਹੀਦ ਜਵਾਨ ਹਰ ਸਮੇ ਸਾਡੀਆਂ… pic.twitter.com/DNDpVPlWuu
ਸੀਐਮ ਮਾਨ ਨੇ ਐਕਸ 'ਤੇ ਪੋਸਟ ਕਰ ਕਿਹਾ, ''ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਪਿੰਡ ਭਸੌੜ ਦੇ ਫੌਜੀ ਜਵਾਨ ਹਰਸਿਮਰਨ ਸਿੰਘ ਜੋ ਕਿ ਪਿਛਲੇ ਦਿਨਾਂ ਦੌਰਾਨ ਡਿਊਟੀ ਕਰਦਾ ਸ਼ਹੀਦੀ ਪਾ ਗਿਆ ਸੀ, ਅੱਜ ਜਵਾਨ ਦੇ ਘਰ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ।'' ਉਨ੍ਹਾਂ ਕਿਹਾ, ਸ਼ਹੀਦ ਜਵਾਨ ਹਰ ਸਮੇਂ ਸਾਡੀਆਂ ਸਰਹੱਦਾਂ ਦੀ ਹਿਫ਼ਾਜ਼ਤ ਕਰਦੇ ਹਨ, ਪਿੱਛੋਂ ਪਰਿਵਾਰਾਂ ਦੀ ਸਾਂਭ ਸੰਭਾਲ ਕਰਨਾ ਸਰਕਾਰਾਂ ਦਾ ਫ਼ਰਜ਼ ਹੈ, ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            