CM ਮਾਨ ਨੇ ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਡਿਊਟੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ

Friday, Aug 19, 2022 - 12:08 AM (IST)

CM ਮਾਨ ਨੇ ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਡਿਊਟੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇੱਥੇ ਵੀਰਵਾਰ ਨੂੰ ਮੁੱਖ ਮੰਤਰੀ ਦਫ਼ਤਰ ਵਿਖੇ ਨਵ-ਨਿਯੁਕਤ 6635 ਈ.ਟੀ.ਟੀ. ਅਧਿਆਪਕਾਂ 'ਚੋਂ 12 ਨੂੰ ਸੰਕੇਤਕ ਤੌਰ 'ਤੇ ਸਟੇਸ਼ਨ ਅਲਾਟਮੈਂਟ ਪੱਤਰ ਜਾਰੀ ਕਰਨ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਸਖ਼ਤ ਘਾਲਣਾ ਘਾਲਣ ਵਾਲੇ ਇਹ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ, ਜਿਨ੍ਹਾਂ ਬੇਹੱਦ ਮੁਕਾਬਲੇ 'ਚੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਆਪਣੀ ਜਗ੍ਹਾ ਬਣਾਈ। ਅਜਿਹੀਆਂ ਹੋਰ ਨਿਯੁਕਤੀਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਛੇਤੀ ਮੁਕੰਮਲ ਕੀਤਾ ਜਾਵੇਗਾ।

ਖ਼ਬਰ ਇਹ ਵੀ : ...ਤੇ ਹੁਣ ਕੈਪਟਨ ਅਮਰਿੰਦਰ ਰਾਡਾਰ 'ਤੇ, ਉਥੇ ਕਿਸਾਨਾਂ ਨੇ ਮੁੜ ਘੱਤੀਆਂ ਲਖੀਮਪੁਰ ਵੱਲ ਵਹੀਰਾਂ, ਪੜ੍ਹੋ TOP 10

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਮਗਰੋਂ ਪਹਿਲਾ ਫੈਸਲਾ ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹ ਕਿ ਬਾਕੀ ਖ਼ਾਲੀ ਅਸਾਮੀਆਂ 'ਤੇ ਵੀ ਜਲਦ ਹੀ ਭਰਤੀ ਕੀਤੀ ਜਾਵੇਗੀ ਕਿਉਂਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਹ ਸਮੇਂ ਦੀ ਲੋੜ ਹੈ। ਇਨ੍ਹਾਂ ਉਮੀਦਵਾਰਾਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਆਪਕ ਆਪਣੇ ਹੁਨਰ ਰਾਹੀਂ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਯਕੀਨੀ ਬਣਾਉਣ। ਉਨ੍ਹਾਂ ਅਧਿਆਪਕਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ ਤਾਂ ਕਿ ਉਨ੍ਹਾਂ ਦੇ ਪੜ੍ਹਾਏ ਹੋਏ ਬੱਚੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਹਰ ਖੇਤਰ ਵਿੱਚ ਉਚਾਈਆਂ ਸਰ ਕਰਨ। ਸੀ.ਐੱਮ. ਨੇ ਉਮੀਦ ਜਤਾਈ ਕਿ ਇਹ ਈ.ਟੀ.ਟੀ. ਅਧਿਆਪਕ ਵਿਦਿਆਰਥੀਆਂ ਲਈ ਆਦਰਸ਼ ਬਣਨਗੇ ਕਿਉਂਕਿ ਵੱਡੇ ਅਹੁਦੇ ਨਾਲ ਵੱਡੀ ਜ਼ਿੰਮੇਵਾਰੀ ਵੀ ਆਉਂਦੀ ਹੈ।

ਇਹ ਵੀ ਪੜ੍ਹੋ : ਹੜ੍ਹਾਂ ਨਾਲ ਨੁਕਸਾਨੀਆਂ ਕਾਰਾਂ ਸਕ੍ਰੈਪ ਲਈ ਵੇਚੀਆਂ, ਕਬਾੜੀਏ ਸਣੇ 3 ਗ੍ਰਿਫ਼ਤਾਰ, 40 ਕਾਰਾਂ ਬਰਾਮਦ

ਪਿਛਲੀਆਂ ਸਰਕਾਰਾਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਮੁੱਢਲੇ ਦਿਨਾਂ ਵਿੱਚ ਹੀ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਬਿਲਕੁੱਲ ਅੰਤ ਵਿੱਚ ਅਜਿਹੇ ਕਦਮ ਚੁੱਕਦੀਆਂ ਸਨ। ਇਸ ਸਰਕਾਰ ਨੇ ਕੁਝ ਹੀ ਦਿਨਾਂ ਵਿੱਚ ਇੰਨੇ ਕੰਮ ਕੀਤੇ ਹਨ, ਜਿਹੜੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ। ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਮਿਸ਼ਨਰੀ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

ਇਹ ਵੀ ਪੜ੍ਹੋ : ਜੰਗਲਾਤ ਮੰਤਰੀ ਕਟਾਰੂਚੱਕ ਵੱਲੋਂ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵੈਟਲੈਂਡ ਨੂੰ ਵਿਕਸਿਤ ਕਰਨ ਦੇ ਨਿਰਦੇਸ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News