CM ਮਾਨ ਨੂੰ ਮਿਲਣ ਚੰਡੀਗੜ੍ਹ ਪਹੁੰਚੇ ਤਰਨਤਾਰਨ ਦੇ ਨਵੇਂ MLA ਹਰਮੀਤ ਸਿੰਘ ਸੰਧੂ

Thursday, Nov 20, 2025 - 12:54 PM (IST)

CM ਮਾਨ ਨੂੰ ਮਿਲਣ ਚੰਡੀਗੜ੍ਹ ਪਹੁੰਚੇ ਤਰਨਤਾਰਨ ਦੇ ਨਵੇਂ MLA ਹਰਮੀਤ ਸਿੰਘ ਸੰਧੂ

ਚੰਡੀਗੜ੍ਹ (ਵੈੱਬ ਡੈਸਕ): ਤਰਨਤਾਰਨ ਜ਼ਿਮਨੀ ਚੋਣ ਵਿਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਅੱਜ ਵਿਧਾਇਕ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਭਗਵੰਤ ਮਾਨ ਨੇ ਸੰਧੂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਨਾਲ ਹੀ ਤਰਨਤਾਰਨ ਦੇ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਵੀ ਕਿਹਾ। 

ਇਹ ਖ਼ਬਰ ਵੀ ਪੜ੍ਹੋ - ਹੱਥਕੜੀ ਲਾ ਕੇ ਵਿਆਹ 'ਚ ਭੰਗੜਾ ਪਾਉਣ ਵਾਲੇ ਦੀ ਵੀਡੀਓ ਬਾਰੇ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ

ਮੁੱਖ ਮੰਤਰੀ ਮਾਨ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਸਾਂਝ ਕੀਤੀ ਹੈ। ਉਨ੍ਹਾਂ ਲਿਖਿਆ, "ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਜੀ ਮਿਲਣ ਲਈ ਪਹੁੰਚੇ। ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਉਨ੍ਹਾਂ ਨੂੰ ਤਰਨਤਾਰਨ ਦੇ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਲਈ ਕਿਹਾ।"

ਇਹ ਖ਼ਬਰ ਵੀ ਪੜ੍ਹੋ - ਜੇਲ੍ਹ ਤੋਂ ਬਾਹਰ ਆਵੇਗਾ MP ਅੰਮ੍ਰਿਤਪਾਲ ਸਿੰਘ! 19 ਦਿਨਾਂ ਲਈ ਮੰਗੀ ਪੈਰੋਲ

ਇੱਥੇ ਦੱਸ ਦਈਏ ਕਿ ਹਰਮੀਤ ਸਿੰਘ ਸੰਧੂ ਜ਼ਿਮਨੀ ਚੋਣ ਵਿਚ 12 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਨਾਲ ਜੇਤੂ ਰਹੇ ਸਨ। ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਮਗਰੋਂ ਖ਼ਾਲੀ ਹੋਈ ਸੀ। 

 


author

Anmol Tagra

Content Editor

Related News