CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ ਦਿੱਤੀ ਇਜਾਜ਼ਤ
Monday, Feb 09, 2026 - 12:36 PM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯੂਰਪੀਅਨ ਦੇਸ਼ਾਂ ਦੇ ਦੌਰੇ ’ਤੇ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ 8 ਫਰਵਰੀ ਤੋਂ ਵਿਦੇਸ਼ ਦੌਰੇ ’ਤੇ ਰਵਾਨਾ ਹੋਣਾ ਸੀ ਪਰ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੇ ਇਸ ਦੌਰੇ ਨੂੰ ਹਰੀ ਝੰਡੀ ਨਹੀਂ ਦਿੱਤੀ। ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਉਸ ਨੇ ਸੁਰੱਖਿਆ ਅਤੇ ਹੋਰ ਕਈ ਮਾਮਲਿਆਂ ਨੂੰ ਧਿਆਨ ’ਚ ਰੱਖਣਾ ਹੁੰਦਾ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ (ਵੀਡੀਓ)
ਮੁੱਖ ਮੰਤਰੀ ਨੇ 8 ਫਰਵਰੀ ਤੋਂ ਵਿਦੇਸ਼ ਦੌਰੇ 'ਤੇ ਰਵਾਨਾ ਹੋਣਾ ਸੀ। ਇਹ ਦੌਰਾ ਯੂਰਪੀਅਨ ਦੇਸ਼ਾਂ ਦਾ ਸੀ, ਜਿੱਥੇ ਉਨ੍ਹਾਂ ਨੇ ਕਈ ਅਹਿਮ ਮੁਲਾਕਾਤਾਂ ਕਰਨੀਆਂ ਸਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਇਸ ਦੌਰੇ ਨੂੰ ਹਰੀ ਝੰਡੀ ਨਹੀਂ ਦਿੱਤੀ। ਅਜਿਹਾ ਪਹਿਲੀ ਵਾਰ ਨਹੀਂ ਹੈ, ਜਦੋਂ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਮਿਲੀ।
ਇਹ ਵੀ ਪੜ੍ਹੋ : ਲੱਖਾਂ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਪ੍ਰੀਖਿਆਵਾਂ ਨੂੰ ਲੈ ਕੇ CBSE ਨੇ ਲਿਆ ਵੱਡਾ ਫ਼ੈਸਲਾ
ਇਸ ਤੋਂ ਪਹਿਲਾਂ ਵੀ ਕੁੱਝ ਮੌਕਿਆਂ 'ਤੇ ਕੇਂਦਰ ਸਰਕਾਰ ਵਲੋਂ ਕਈ ਕਾਰਨਾਂ ਦਾ ਹਵਾਲਾ ਦਿੰਦਿਆਂ ਇਜਾਜ਼ਤ ਦੇਣ ਤੋਂ ਨਾਂਹ ਕੀਤੀ ਜਾ ਚੁੱਕੀ ਹੈ। ਪਿਛਲੇ ਮਹੀਨੇ ਵੀ ਉਨ੍ਹਾਂ ਨੂੰ ਯੂ. ਕੇ. ਅਤੇ ਇਜ਼ਰਾਈਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
