CM ਮਾਨ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ, Fortis ਹਸਪਤਾਲ ਨੇ ਸਾਂਝੀ ਕੀਤੀ ਜਾਣਕਾਰੀ

Saturday, Sep 28, 2024 - 11:03 AM (IST)

ਮੋਹਾਲੀ (ਜ.ਬ.): ਮੁੱਖ ਮੰਤਰੀ ਭਗਵੰਤ ਮਾਨ ਦੇ ਸਾਰੇ ਸ਼ਰੀਰਕ ਅੰਗ ਫ਼ਿਲਹਾਲ ਪੂਰੀ ਤਰ੍ਹਾਂ ਸਥਿਰ ਹਨ। ਇਸ ਸਬੰਧੀ ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਤੇ ਮੁਖੀ ਡਾ. ਆਰ. ਕੇ. ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ, ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ। 

ਇਹ ਖ਼ਬਰ ਵੀ ਪੜ੍ਹੋ - MP ਗੁਰਮੀਤ ਸਿੰਘ ਮੀਤ ਹੇਅਰ ਸਣੇ 5 ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਲਮਨਰੀ ਆਰਟਰੀ ’ਚ ਦਬਾਅ ਵਧਣ ਕਾਰਨ ਉਨ੍ਹਾਂ ਦੇ ਦਿਲ ’ਤੇ ਦਬਾਅ ਪੈ ਗਿਆ, ਜਿਸ ਕਾਰਨ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਗਿਆ। ਦਿਲ ਦੇ ਟੈਸਟਾਂ ਤੇ ਜਾਂਚਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਅੱਗੇ ਦਾ ਫ਼ੈਸਲਾ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਪਿੰਡਾਂ 'ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਲੋਕਾਂ ਨੇ ਜਤਾਇਆ ਰੋਸ (ਵੀਡੀਓ)

ਦੱਸ ਦਈਏ ਕਿ ਸਿਹਤ ਵਿਚ ਪਰੇਸ਼ਾਨੀ ਹੋਣ ਦੇ ਚਲਦਿਆਂ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਲਾਜ ਦੇ ਲਈ ਮੋਹਾਲੀ ਦੇ ਫੋਰਟੀਜ਼ ਹਸਪਤਾਲ ਵਿਚ ਲਿਆਂਦਾ ਗਿਆ ਸੀ। ਉਦੋਂ ਤੋਂ ਲੈ ਕੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News