ਪੰਜਾਬ ਦੇ CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਜਾਣੋ ਕੀ ਹੈ ਪੂਰਾ ਮਾਮਲਾ

Saturday, Aug 06, 2022 - 12:19 PM (IST)

ਚੰਡੀਗੜ੍ਹ (ਭਗਵਤ, ਸੁਸ਼ੀਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਇੱਥੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ 'ਚ ਪੇਸ਼ੀ ਹੋਈ। ਜਾਣਕਾਰੀ ਮੁਤਾਬਕ ਸਵੇਰੇ 10 ਵਜੇ ਦੇ ਕਰੀਬ ਮੁੱਖ ਮੰਤਰੀ ਭਗਵੰਤ ਮਾਨ ਪੁਲਸ ਸੁਰੱਖਿਆ ਹੇਠ ਜ਼ਿਲ੍ਹਾ ਅਦਾਲਤ 'ਚ ਪੁੱਜੇ। ਇੱਥੇ ਸੀ. ਜੇ. ਐੱਮ. ਅਦਾਲਤ 'ਚ ਮਾਮਲੇ ਦੀ ਸੁਣਵਾਈ ਹੋਈ। ਦੱਸਣਯੋਗ ਹੈ ਕਿ ਜਦੋਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਵੇਲੇ ਬਿਜਲੀ ਦਰਾਂ 'ਚ ਵਾਧਾ ਕੀਤਾ ਗਿਆ ਸੀ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ : ਪਾਲਤੂ ਪਿੱਟਬੁੱਲ ਕੁੱਤੇ ਨੇ ਮਾਲਕ ਨੂੰ ਬੁਰੀ ਤਰ੍ਹਾਂ ਵੱਢਿਆ, ਲੋਕਾਂ ਨੇ 2 ਘੰਟੇ ਦੀ ਜੱਦੋ-ਜਹਿਦ ਮਗਰੋਂ ਛੁਡਾਇਆ

ਇਸ ਦੌਰਾਨ 'ਆਪ' ਆਗੂਆਂ ਦੀ ਪੁਲਸ ਨਾਲ ਝੜਪ ਵੀ ਹੋ ਗਈ ਸੀ, ਜਿਸ ਦੌਰਾਨ ਕਈ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸਨ। ਇਸ ਮਾਮਲੇ ਸਬੰਧੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਉਸ ਸਮੇਂ ਦੇ ਕਈ ਵਿਧਾਇਕਾਂ ਅਤੇ ਮੌਜੂਦਾ ਮੰਤਰੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ PGI 'ਚ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਸ਼ੁਰੂ

ਪਿਛਲੇ ਸਾਲ ਸਤੰਬਰ ਮਹੀਨੇ ਪੁਲਸ ਨੇ ਸੀ. ਜੇ. ਐੱਮ. ਅਦਾਲਤ 'ਚ ਭਗਵੰਤ ਮਾਨ ਸਮੇਤ ਹੋਰਾਂ ਖ਼ਿਲਾਫ਼ ਚਾਰਜਸ਼ੀਟ ਵੀ ਦਾਇਰ ਕੀਤੀ ਸੀ। ਇਸੇ ਸਿਲਸਿਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਦਾਲਤ 'ਚ ਪੇਸ਼ ਹੋਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News