ਜਲੰਧਰ 'ਚ 'ਆਪ' ਆਗੂਆਂ ਤੇ ਵਰਕਰਾਂ ਨੂੰ ਮਿਲੇ CM ਮਾਨ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ

04/07/2024 1:50:38 PM

ਜਲੰਧਰ (ਵੈੱਬ ਡੈਸਕ): ਲੋਕ ਸਭਾ ਦੀਆਂ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੈਰਾਥਨ ਬੈਠਕਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀ ਜਲੰਧਰ ਦੇ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। 

PunjabKesari

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਬਾਜਵਾ, ਸਿੱਧੂ, ਮਜੀਠੀਆ ਤੇ ਸੁਖਬੀਰ ਬਾਦਲ ਨੂੰ ਸਟੇਜ ਤੋਂ ਕਰ ਦਿੱਤਾ ਚੈਲੰਜ

ਇਸ ਬੈਠਕ ਦੌਰਾਨ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ। CM ਮਾਨ ਨੇ ਸਾਰਿਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ। ਇਸ ਮੀਟਿੰਗ ਵਿਚ ਵਿਧਾਇਕ ਰਮਨ ਅਰੋੜਾ, ਵਿਧਾਇਕਾ ਇੰਦਰਜੀਤ ਕੌਰ ਮਾਨ, ਰਾਜਵਿੰਦਰ ਕੌਰ ਥਿਆੜਾ, ਚੰਦਨ ਗਰੇਵਾਲ, ਮੋਹਿੰਦਰ ਭਗਤ, ਪ੍ਰਿੰਸੀਪਲ ਪ੍ਰੇਮ ਕੁਮਾਰ ਫ਼ਿਲੌਰ ਸਮੇਤ ਹੋਰ ਕਈ ਸਥਾਨਕ ਆਗੂ ਤੇ ਵਰਕਰ ਮੌਜੂਦ ਰਹੇ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਸਿਆਸੀ ਪਾਰਟੀਆਂ ’ਚ ਦਲ ਬਦਲ ਕਰਵਾਉਣ ਲਈ ਸਰਗਰਮੀਆਂ ਤੇਜ਼, ਨਹੀਂ ਮਿਲ ਰਹੇ ਉਮੀਦਵਾਰ

ਮੁੜ ਐਲਾਨਿਆ ਜਾਵੇਗਾ ਉਮੀਦਵਾਰ

ਇੱਥੇ ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਲਈ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਮੁੜ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਪਰ ਇਸ ਮਗਰੋਂ ਉਹ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ਨੇ ਵੀ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਲਈ ਹੁਣ ਆਮ ਆਦਮੀ ਪਾਰਟੀ ਨੂੰ ਜਲੰਧਰ ਤੋਂ ਮੁੜ ਕਿਸੇ ਹੋਰ ਆਗੂ ਨੂੰ ਚੋਣ ਮੈਦਾਨ ਵਿਚ ਉਤਾਰਨਾ ਪਵੇਗਾ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਹੁਣ ਤਕ ਪੰਜਾਬ ਵਿਚ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਰਹਿੰਦੀਆਂ 4 ਸੀਟਾਂ 'ਤੇ ਵੀ ਜਲਦੀ ਹੀ ਉਮੀਦਵਾਰ ਐਲਾਨੇ ਜਾ ਸਕਦੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News