ਪਹਿਲਗਾਮ ਹਮਲੇ ਮਗਰੋਂ ਪੰਜਾਬ ਦੀ ਸੁਰੱਖਿਆ ਬਾਰੇ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ
Wednesday, Apr 23, 2025 - 09:51 AM (IST)

ਚੰਡੀਗੜ੍ਹ (ਵੈੱਬ ਡੈਸਕ): ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ 'ਤੇ ਹੋਏ ਹੁਣ ਤਕ ਦੇ ਸਭ ਤੋਂ ਵੱਡੇ ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹਾਈ ਲੈਵਲ ਸਿਕਿਓਰਿਟੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਣ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੰਡੇਗੀ Smart Phones, ਦੁੱਗਣੇ ਕੀਤੇ ਜਾਣਗੇ ਭੱਤੇ!
ਜਾਣਕਾਰੀ ਮੁਤਾਬਕ ਕਸ਼ਮੀਰ ਅੱਤਵਾਦੀ ਹਮਲੇ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਹ ਵੱਡੀ ਮੀਟਿੰਗ ਹੋਵੇਗੀ। ਮੀਟਿੰਗ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਰੱਖਣ 'ਤੇ ਜ਼ੋਰ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8