ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਫਿਰੋਜ਼ਪੁਰ ''ਚ ਲਹਿਰਾਇਆ ਤਿਰੰਗਾ, ਵਿਰਾਸਤੀ ਕੰਪਲੈਕਸ ਬਣਾਉਣ ਦਾ ਐਲਾਨ

Saturday, Aug 15, 2026 - 09:29 AM (IST)

ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਫਿਰੋਜ਼ਪੁਰ ''ਚ ਲਹਿਰਾਇਆ ਤਿਰੰਗਾ, ਵਿਰਾਸਤੀ ਕੰਪਲੈਕਸ ਬਣਾਉਣ ਦਾ ਐਲਾਨ

ਫਿਰੋਜ਼ਪੁਰ (ਵੈੱਬ ਡੈਸਕ)- ਪੂਰੇ ਦੇਸ਼ ਵਿਚ ਅੱਜ 80ਵਾਂ ਆਜ਼ਾਦੀ ਦਿਹਾੜਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ 'ਚ ਤਿਰੰਗਾ ਝੰਡਾ ਲਹਿਰਾਇਆ। 15 ਅਗਸਤ 'ਤੇ ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਕੈਂਟੋਨਮੈਂਟ ਬੋਰਡ ਸਟੇਡੀਅਮ ਵਿਚ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਹੁਸੈਨੀਵਾਲਾ ਵਿਖੇ ਪਤਨੀ ਗੁਰਪ੍ਰੀਤ ਕੌਰ ਨਾਲ ਪਹੁੰਚੇ। ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸੈਨੀਵਾਲਾ ਵਿਚ 25 ਕਰੋੜ ਦੀ ਲਾਗਤ ਨਾਲ ਵਿਰਾਸਤੀ ਕੰਪਲੈਕਸ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿਚ ਵਿਦਿਆ ਨੂੰ ਵਪਾਰ ਬਣਨ ਤੋਂ ਰੋਕਣ ਲਈ ਬਹੁਤ ਵੱਡਾ ਕਦਮ ਚੁੱਕਿਆ ਗਿਆ ਹੈ। ਹੁਣ ਪ੍ਰਾਈਵੇਟ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕਣਗੇ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 25 ਪੁਲਸ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ।  ਬੀ. ਐੱਸ. ਐੱਫ਼, ਪੰਜਾਬ ਪੁਲਸ, ਪੰਜਾਬ ਪੁਲਸ ਮਹਿਲਾ ਵਿੰਗ, ਹਿਮਾਚਲ ਪੁਲਸ, ਹੋਮ ਗਾਰਡ, ਹੋਮ ਗਾਰਡ ਮਹਿਲਾ ਵਿੰਗ, ਐੱਨ. ਸੀ. ਸੀ. ਅਤੇ ਸਕਾਊਟਸ ਐਂਡ ਗਾਈਡਜ਼ ਦੀਆਂ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਸਕੂਲੀ ਵਿਦਿਆਰਥਣਾਂ ਫਿਰ ਸਰੀਰਕ ਸਰੀਰਕ ਸਿਖਲਾਈ (ਪੀਟੀ) ਸ਼ੋਅ, ਦੇਸ਼ ਭਗਤੀ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News