ਰਾਸ਼ਟਰਮੰਡਲ ਖੇਡਾਂ ਦੇ ਜੇਤੂ ਪੰਜਾਬੀ ਖਿਡਾਰੀਆਂ ਨੂੰ CM ਮਾਨ ਭਲਕੇ ਕਰਨਗੇ ਸਨਮਾਨਿਤ : ਮੀਤ ਹੇਅਰ

08/26/2022 8:40:51 PM

ਚੰਡੀਗੜ੍ਹ (ਬਿਊਰੋ) : ਬਰਮਿੰਘਮ ਵਿਖੇ ਹਾਲ ਹੀ ’ਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ’ਚ ਦੇਸ਼ ਦਾ ਨਾਂ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ। ਭਲਕੇ 27 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਸਨਮਾਨ ਸਮਾਰੋਹ ਸਮਾਗਮ ’ਚ ਮੁੱਖ ਮੰਤਰੀ ਤਮਗੇ ਜਿੱਤਣ ਅਤੇ ਹਿੱਸਾ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਇਹ ਖ਼ਬਰ ਵੀ ਪੜ੍ਹੋ : SKM ਦੀ ਮੀਟਿੰਗ ’ਚ ਲਏ ਅਹਿਮ ਫ਼ੈਸਲੇ, 5 ਸਤੰਬਰ ਤੋਂ ਕੈਬਨਿਟ ਮੰਤਰੀਆਂ ਦੀ ਰਿਹਾਇਸ਼ ਅੱਗੇ ਦੇਣਗੇ ਧਰਨਾ

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ’ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ, ਜਿਸ ਤਹਿਤ ਸੂਬੇ ਦਾ ਨਾਂ ਰੌਸ਼ਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 29 ਅਗਸਤ ਨੂੰ ਪੰਜਾਬ ’ਚ ਖੇਡਾਂ ਦਾ ਮਹਾਕੁੰਭ ‘ਖੇਡਾਂ ਵਤਨ ਪੰਜਾਬ ਦੀਆਂ-2022’ ਸ਼ੁਰੂ ਹੋ ਰਿਹਾ ਹੈ। ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ’ਚ ਚਾਂਦੀ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਤਮਗਾ ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਿਨਤ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਵਧ ਰਹੇ ਨੇ ਏਡਜ਼ ਦੇ ਮਰੀਜ਼, ਹੁਣ ਘਰ-ਘਰ ਜਾ ਕੇ ਮਰੀਜ਼ਾਂ ਨੂੰ ਲੱਭਣਗੇ ਸਿਹਤ ਮੁਲਾਜ਼ਮ

ਖੇਡ ਮੰਤਰੀ ਨੇ ਦੱਸਿਆ ਕਿ ਬਰਮਿੰਘਮ ਵਿਖੇ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ’ਚੋਂ 19 ਖਿਡਾਰੀਆਂ ਨੇ ਤਿੰਨ ਚਾਂਦੀ ਅਤੇ ਚਾਰ ਕਾਂਸੀ ਤਮਗੇ ਜਿੱਤੇ। ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟ  ਟੀਮ ਦੀ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਚਾਂਦੀ ਤਮਗਾ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਤਮਗਾ ਜਿੱਤਿਆ। ਇਸ ਤੋਂ ਇਲਾਵਾ ਜੂਡੋ ’ਚ ਜਸਲੀਨ ਸੈਣੀ, ਐਥਲੈਟਿਕਸ ’ਚ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿੰਗ ’ਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸਾ ਲਿਆ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਵੱਲੋਂ ਸੁਖਬੀਰ ਬਾਦਲ 'ਤੇ ਚੁੱਕੇ ਸਵਾਲਾਂ 'ਤੇ ਅਕਾਲੀ ਦਲ ਦੀ ਤਿੱਖੀ ਪ੍ਰਤੀਕਿਰਿਆ


Manoj

Content Editor

Related News