PSEB ਦੇ Toppers ਨੂੰ CM ਮਾਨ ਨੇ ਕੀਤਾ ਸਨਮਾਨਿਤ, ਵਿਦਿਆਰਥੀਆਂ ਨੂੰ ਦਿੱਤੀ ਸਲਾਹ (ਵੀਡੀਓ)
Tuesday, May 27, 2025 - 02:09 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਊਂਸੀਪਲ ਭਵਨ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਵਿਦਿਆਰਥੀਆਂ ਨੇ ਦੱਸਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਕੂਲਾਂ 'ਚ ਇੰਨੀਆਂ ਜ਼ਿਆਦਾ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ ਕਿ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਂਦੀ। ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਬੜਾ ਭਾਗਾਂ ਵਾਲਾ ਦਿਨ ਹੈ ਕਿ ਪੰਜਾਬ ਦੇ 10ਵੀਂ ਅਤੇ 12ਵੀਂ ਜਮਾਤ 'ਚੋਂ ਆਪਣੇ-ਆਪਣੇ ਜ਼ਿਲ੍ਹਿਆਂ 'ਚੋਂ ਟੌਪ ਕਰਨ ਵਾਲੇ ਬੱਚੇ, ਮਾਪੇ ਅਤੇ ਅਧਿਆਪਕ ਇੱਥੇ ਪਹੁੰਚੇ ਹਨ ਅਤੇ ਮੈਂ ਇਨ੍ਹਾਂ ਸਭ ਨੂੰ ਵਧਾਈ ਦਿੰਦਾ ਹਾਂ।
ਇਹ ਵੀ ਪੜ੍ਹੋ : ਗਰਮੀਆਂ ਦੇ ਸੀਜ਼ਨ ਦੌਰਾਨ ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜੋ-ਜੋ ਵੀ ਦਿੱਕਤਾਂ ਆਈਆਂ ਹਨ, ਉਹ ਸਾਰੀਆਂ ਦੱਸ ਕੇ ਜਾਣ ਤਾਂ ਜੋ ਆਉਣ ਵਾਲੇ ਬੱਚਿਆਂ ਨੂੰ ਵੀ ਸਭ ਕੁੱਝ ਕਲੀਅਰ ਹੋ ਜਾਵੇ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਸਾਨੂੰ 10ਵੀਂ ਅਤੇ 12ਵੀਂ ਜਮਾਤ ਦੇ ਬੱਚੇ ਸੁਝਾਅ ਦੇ ਰਹੇ ਹਨ ਅਤੇ ਅਜਿਹੇ ਪ੍ਰੋਗਰਾਮ ਪਹਿਲਾਂ ਕਦੇ ਨਹੀਂ ਹੁੰਦੇ ਸਨ। ਪਹਿਲਾਂ ਤਾਂ ਸਰਕਾਰੀ ਸਕੂਲ ਦਲੀਆ ਖੁਆਉਣ ਵਾਲੇ ਬਣ ਗਏ ਸੀ ਪਰ ਅਸੀਂ ਸਰਕਾਰੀ ਸਕੂਲਾਂ ਨੂੰ ਬਹੁਤ ਅੱਗੇ ਤੱਕ ਲੈ ਕੇ ਜਾਣਾ ਚਾਹੁੰਦੇ ਹਨ, ਜਿਸ ਲਈ ਸਾਡੀਆਂ ਕੋਸ਼ਿਸ਼ਾ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਨਵੇਂ ਹੁਕਮ ਜਾਰੀ, ਜ਼ਰੂਰ ਪੜ੍ਹਨ ਮਾਪੇ
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮਿਆਂ 'ਚ ਜਿਨ੍ਹਾਂ ਬੰਦਿਆਂ ਕੋਲ ਜ਼ਿਆਦਾ ਪੈਸੇ ਹਨ, ਉਹ ਅਮੀਰ ਨਹੀਂ ਹੋਣਗੇ, ਸਗੋਂ ਜਿਨ੍ਹਾਂ ਦੇ ਬੱਚੇ ਜ਼ਿਆਦਾ ਪੜ੍ਹੇ-ਲਿਖੇ ਹੋਣਗੇ, ਉਹ ਅਮੀਰ ਹੋਣਗੇ। ਮੁੱਖ ਮੰਤਰੀ ਮਾਨ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਹਿਲੇ ਨੰਬਰ 'ਤੇ ਆ ਕੇ ਹੰਕਾਰ ਨਹੀਂ ਕਰਨਾ ਕਿਉਂਕਿ ਪਹਿਲੇ ਨੰਬਰ 'ਤੇ ਆਉਣ 'ਚ ਸਭ ਤੋਂ ਵੱਡਾ ਯੋਗਦਾਨ ਦੂਜੇ ਅਤੇ ਤੀਜੇ ਨੰਬਰ ਵਾਲੇ ਵਿਦਿਆਰਥੀ ਦਾ ਹੁੰਦਾ ਹੈ ਕਿਉਂਕਿ ਜੇਕਰ ਉਹ ਨਾ ਹੁੰਦੇ ਤਾਂ ਫਿਰ ਮੁਕਾਬਲਾ ਹੀ ਨਹੀਂ ਹੋਣਾ ਸੀ। ਉਨ੍ਹਾਂ ਨੇ ਮਾਪਿਆਂ ਨੂੰ ਵੀ ਸਲਾਹ ਦਿੱਤੀ ਕਿ ਬੱਚਿਆਂ 'ਤੇ ਦਬਾਅ ਨਾ ਪਾਇਆ ਜਾਵੇ ਕਿ ਤੂੰ ਪਹਿਲੇ ਨੰਬਰ 'ਤੇ ਹੀ ਆਉਣਾ ਹੈ। ਇਸ ਕਾਰਨ ਬੱਚਾ ਮਾਨਸਿਕ ਤਣਾਅ ਦਾ ਸ਼ਿਕਾਰ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8