ਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ CM ਮਾਨ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ

Friday, Apr 07, 2023 - 05:32 AM (IST)

ਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ CM ਮਾਨ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ

ਚੰਡੀਗੜ੍ਹ (ਬਿਊਰੋ) : ਦੇਸ਼ ’ਚ ਕੋਰੋਨਾ ਇਕ ਵਾਰ ਫਿਰ ਪੈਰ ਪਸਾਰਦਾ ਜਾ ਰਿਹਾ ਹੈ ਤੇ ਇਸ ਦੇ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ’ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ’ਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ’ਚ ਹੈ ਤੇ ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਸਪਤਾਲਾਂ ’ਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ’ਚ ਹਾਂ। ਖੁਸ਼ ਰਹੋ..ਤੰਦਰੁਸਤ ਰਹੋ..।

ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਜ਼ਿਕਰਯੋਗ ਹੈ ਕਿ ਭਾਰਤ ’ਚ ਕੋਰੋਨਾ ਮਹਾਮਾਰੀ ਦਾ ਖ਼ਤਰਾ ਫਿਰ ਤੋਂ ਵਧਣ ਲੱਗ ਪਿਆ ਹੈ। ਇਕ ਦਿਨ ’ਚ 5,335 ਨਵੇਂ ਮਾਮਲੇ ਆਉਣ ਮਗਰੋਂ ਦੇਸ਼ 'ਚ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ 4,47,39,054 ਹੋ ਗਈ ਹੈ। ਪਿਛਲੇ 195 ਦਿਨਾਂ ’ਚ ਸਾਹਮਣੇ ਆਏ ਇਹ ਸਭ ਤੋਂ ਜ਼ਿਆਦਾ ਮਾਮਲੇ ਹਨ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 25,587 'ਤੇ ਪਹੁੰਚ ਗਈ ਹੈ। ਦੱਸ ਦੇਈਏ ਕਿ ਦੇਸ਼ ’ਚ ਪਿਛਲੇ ਸਾਲ 23 ਸਤੰਬਰ ਨੂੰ 5,383 ਰੋਜ਼ਾਨਾ ਦੇ ਮਾਮਲੇ ਸਾਹਮਣੇ ਆਏ ਸਨ।

PunjabKesari

ਸਿਹਤ ਮੰਤਰਾਲਾ ਵੱਲੋਂ ਜਾਰੀ ਵੀਰਵਾਰ ਦੇ ਅੰਕੜਿਆਂ ਮੁਤਾਬਕ ਵਾਇਰਸ ਨਾਲ ਕਰਨਾਟਕ ਅਤੇ ਮਹਾਰਾਸ਼ਟਰ ਵਿਚ 2-2 ਅਤੇ ਕੇਰਲ ਤੇ ਪੰਜਾਬ 'ਚ 1-1 ਮਰੀਜ਼ ਦੀ ਮੌਤ ਮਗਰੋਂ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 5,30,929 ਹੋ ਗਈ। ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਵੀ 25,587 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.75 ਫ਼ੀਸਦੀ ਹੈ। ਹੁਣ ਤੱਕ ਕੁੱਲ 4,41,82,538 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ, ਜਦਕਿ ਕੋਵਿਡ-19 ਨਾਲ ਮੌਤ ਦਰ 1.19 ਫ਼ੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਭਾਰਤ ਵਿਚ ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਟੀਕਿਆਂ ਦੀਆਂ 220.66 ਕਰੋੜ ਖ਼ੁਰਾਕਾਂ ਲਾਈਆਂ ਜਾ ਚੁੱਕੀਆਂ ਹਨ। 


author

Manoj

Content Editor

Related News