CM ਮਾਨ ਇਨ ਐਕਸ਼ਨ! ਅਚਾਨਕ ਜਾ ਪਹੁੰਚੇ ਤਹਿਸੀਲ ਦਫ਼ਤਰ, ਵੇਖੋ Live (ਵੀਡੀਓ)
Monday, Aug 05, 2024 - 03:34 PM (IST)
ਪਟਿਆਲਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਉਹ ਅੱਜ ਅਚਾਨਕ ਰਾਜਪੁਰਾ ਦੇ ਤਹਿਸੀਲ ਦਫ਼ਤਰ ਵਿਚ ਆ ਪਹੁੰਚੇ ਤੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਚਨਚੇਤ ਕੰਮਕਾਜ ਦੀ ਚੈਕਿੰਗ ਕੀਤੀ ਅਤੇ ਲੋਕਾਂ ਤੇ ਅਫ਼ਸਰਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀ ਸੀਟ 'ਤੇ ਸਨ ਤੇ ਇਹ ਸਭ ਵੇਖ ਕੇ ਉਨ੍ਹਾਂ ਨੂੰ ਬੜਾ ਚੰਗਾ ਲੱਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅਕਾਲੀ ਦਲ ਦੇ ਕਲੇਸ਼ 'ਤੇ ਖੁਲ੍ਹ ਕੇ ਬੋਲੇ ਰਾਜਾ ਵੜਿੰਗ, ਸੁਖਬੀਰ ਬਾਦਲ 'ਤੇ ਬੋਲਿਆ ਵੱਡਾ ਹਮਲਾ
ਇਸ ਮੌਕੇ CM ਮਾਨ ਨੇ ਕਿਹਾ ਕਿ ਉਹ ਪਟਿਆਲੇ ਜਾ ਰਹੇ ਸਨ ਤੇ ਰਾਹ ਵਿਚ ਉਹ ਰਾਜਪੁਰਾ ਤਹਿਸੀਲ ਵਿਚ ਰੁਕੇ ਹਨ। ਉਨ੍ਹਾਂ ਕਿਹਾ ਕਿ ਅੱਜ ਆਨਲਾਈਨ ਦੇ ਜ਼ਮਾਨੇ ਵਿਚ ਲੋਕਾਂ ਨੂੰ ਖੱਜਲ ਖੁਆਰੀ ਨਹੀਂ ਹੋਣੀ ਚਾਹੀਦੀ। ਲੋਕਾਂ ਨੂੰ ਅੱਧੇ ਘੰਟੇ ਦੇ ਵਿਚ-ਵਿਚ ਰਜਿਸਟਰੀ ਕਰ ਕੇ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਕਿਹਾ ਕਿ ਪਹਿਲਾਂ ਤਾਂ ਇੱਥੇ ਤਹਿਸੀਲਦਾਰ ਹੀ ਨਹੀਂ ਆਉਂਦੇ ਸਨ, ਹੁਣ ਮੁੱਖ ਮੰਤਰੀ ਆਪ ਹੀ ਤਹਿਸੀਲ ਵਿਚ ਘੁੰਮ ਰਿਹਾ ਹੈ। ਉਨ੍ਹਾਂ ਨੇ ਇਹ ਚੀਜ਼ ਪਹਿਲੀ ਵਾਰ ਵੇਖੀ ਹੈ।
ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ 'ਤੇ ਵਾਪਰਿਆ ਭਿਆਨਕ ਹਾਦਸਾ, 3 ਘੰਟੇ ਦੀ ਮੁਸ਼ੱਕਤ ਮਗਰੋਂ ਨਿਕਲੀ ਡਰਾਈਵਰ ਦੀ ਲਾਸ਼
CM ਮਾਨ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸੇ ਵੇਲੇ ਵੀ ਅਚਾਨਕ ਕਿਸੇ ਵੀ ਸਕੂਲ, ਕਾਲਜ ਜਾਂ ਦਫ਼ਤਰ ਵਿਚ ਜਾ ਸਕਦੇ ਹਨ। ਇਸ ਦੌਰਾਨ ਜੇ ਕੋਈ ਕਮੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਰਕਾਰ ਤੁਹਾਡੇ ਦੁਆਰ ਸਕੀਮ ਸ਼ੁਰੂ ਕੀਤੀ ਗਈ ਹੈ ਤੇ ਸਾਡੀ ਕੋਸ਼ਿਸ਼ ਰਹੇਗੀ ਕਿ ਲੋਕਾਂ ਨੂੰ ਤਹਿਸੀਲ ਵਿਚ ਆਉਣਾ ਹੀ ਨਾ ਪਵੇ ਤੇ ਉਨ੍ਹਾਂ ਦੇ ਪਿੰਡ ਵਿਚ ਹੀ ਜ਼ਿਆਦਾਤਰ ਕੰਮ ਹੋ ਸਕਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8