CM ਮਾਨ ਦਾ ਹੜ੍ਹਾਂ ਦੀ ਤਬਾਹੀ ਵਿਚਾਲੇ ਵੱਡਾ ਐਕਸ਼ਨ, ਸੱਦ ਲਈ ਹਾਈ ਲੈਵਲ ਮੀਟਿੰਗ (ਵੀਡੀਓ)
Friday, Aug 29, 2025 - 10:18 AM (IST)

ਚੰਡੀਗੜ੍ਹ (ਵੈੱਬ ਡੈਸਕ, ਵਰੁਣ) : ਪੰਜਾਬ 'ਚ ਭਾਰੀ ਮੀਂਹ ਕਾਰਨ ਹੜ੍ਹਾਂ ਦੇ ਹਾਲਾਤ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ਹਨ। ਮੁੱਖ ਮੰਤਰੀ ਮਾਨ ਵਲੋਂ ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।
ਇਹ ਵੀ ਪੜ੍ਹੋ : ਤੜਕਸਾਰ ਖੋਲ੍ਹੇ ਗਏ ਫਲੱਡ ਗੇਟ, ਰਾਹ ਹੋ ਗਏ ਬੰਦ, ਲੋਕਾਂ ਨੂੰ ਕੀਤੀ ਜਾ ਰਹੀ ਅਪੀਲ (ਤਸਵੀਰਾਂ)
ਮੀਟਿੰਗ ਦੌਰਾਨ ਸਾਰੇ ਕੈਬਨਿਟ ਮੰਤਰੀ ਅਤੇ ਸੀਨੀਅਰ ਅਫ਼ਸਰ ਸ਼ਾਮਲ ਹੋਣਗੇ। ਮੁੱਖ ਮੰਤਰੀ ਵਲੋਂ ਜ਼ਮੀਨੀ ਪੱਧਰ 'ਤੇ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਸਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਸੂਬੇ ਦੀ ਇੰਡਸਟਰੀ ਲਈ ਹੋਇਆ ਵੱਡਾ ਐਲਾਨ (ਵੀਡੀਓ)
ਉਨ੍ਹਾਂ ਵਲੋਂ ਸੂਬਾ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਨ੍ਹਾਂ ਹਾਲਾਤ ਦਰਮਿਆਨ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਜਿਸ ਚੀਜ਼ ਦੀ ਵੀ ਲੋੜ ਹੈ, ਉਨ੍ਹਾਂ ਨੂੰ ਉਹ ਹਰ ਚੀਜ਼ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8