2 ਦਿਨਾਂ ਲਈ ਜਲੰਧਰ ਆਉਣਗੇ CM ਮਾਨ, ਜਨਤਾ ਦਰਬਾਰ ''ਚ ਸੁਣਨਗੇ ਮੁਸ਼ਕਲਾਂ

Wednesday, Aug 14, 2024 - 09:20 AM (IST)

ਜਲੰਧਰ (ਵੈੱਬ ਡੈਸਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆ ਰਹੇ ਹਨ। ਉਹ ਅੱਜ ਅਤੇ ਕੱਲ੍ਹ ਦੋ ਦਿਨਾਂ ਲਈ ਇੱਥੇ ਹੀ ਰਹਿਣਗੇ  ਅਤੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਕਰਨ ਲਈ ਜ਼ਰੂਰੀ ਹਦਾਇਤਾਂ ਨਾਲ ਦੀ ਨਾਲ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ। ਭਲਕੇ 15 ਅਗਸਤ ਨੂੰ ਹੋਣ ਵਾਲੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਵਿਚ ਤਿਰੰਗਾ ਲਹਿਰਾਉਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇਨ੍ਹਾਂ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਜ਼ਿਮਨੀ ਚੋਣਾਂ ਦੌਰਾਨ ਜਲੰਧਰ ਵਿਚ ਰਿਹਾਇਸ਼ ਕਿਰਾਏ 'ਤੇ ਲਈ ਸੀ ਤੇ ਇੱਥੋਂ ਹੀ ਚੋਣ ਮੁਹਿੰਮ ਦੀ ਅਗਵਾਈ ਕਰਦਿਆਂ ਇਹ ਸੀਟ ਪਾਰਟੀ ਦੀ ਝੋਲੀ ਪਾਈ ਸੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਵੋਟਾਂ ਤੋਂ ਬਾਅਦ ਵੀ ਇੱਥੇ ਹੀ ਰਹਿਣਗੇ ਤੇ ਹਰ ਹਫ਼ਤੇ ਇੱਥੇ ਆ ਕੇ ਲੋਕਾਂ ਦੇ ਕੰਮ ਕਰਿਆ ਕਰਨਗੇ। ਉਨ੍ਹਾਂ ਕਿਹਾ ਸੀ ਕਿ ਇਸ ਨਾਲ ਦੋਆਬੇ ਤੇ ਮਾਝੇ ਦੇ ਲੋਕਾਂ ਨੂੰ ਬਹੁਤ ਫ਼ਾਇਦਾ ਮਿਲੇਗਾ ਤੇ ਇਨ੍ਹਾਂ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਗੇੜੇ ਨਹੀਂ ਮਾਰਨੇ ਪੈਣਗੇ, ਸਗੋਂ ਜਲੰਧਰ ਤੋਂ ਹੀ ਉਨ੍ਹਾਂ ਦੇ ਕੰਮ ਹੋ ਜਾਇਆ ਕਰਨਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News