ਨਗਰ ਨਿਗਮ ਚੋਣਾਂ : ਹੈਲੀਪੈਡ ਤੋਂ ਹੀ ਕਈ ਪ੍ਰਾਜੈਕਟਾਂ ਨੂੰ ਉਡਾਣ ਦੇ ਗਏ CM ਭਗਵੰਤ ਮਾਨ
Wednesday, Oct 25, 2023 - 09:57 AM (IST)
ਲੁਧਿਆਣਾ (ਹਿਤੇਸ਼) : ਧਾਰਮਿਕ ਸਮਾਰੋਹਾਂ ’ਚ ਹਿੱਸਾ ਲੈਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਹੈਲੀਪੈਡ ਤੋਂ ਹੀ ਮਹਾਨਗਰ ਦੇ ਪ੍ਰਾਜੈਕਟਾਂ ਨੂੰ ਉਡਾਣ ਦੇ ਗਏ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਫ਼ਸਰਾਂ ਨਾਲ ਮੈਰਾਥਨ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮਹਾਂਨਗਰ ਦੇ ਪ੍ਰਾਜੈਕਟਾਂ ਨੂੰ ਲੈ ਕੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਤਾਂ ਕਿ ਚਾਲੂ ਪ੍ਰਾਜੈਕਟਾਂ ਨੂੰ ਪੂਰਾ ਕਰ ਕੇ ਨਵੇਂ ਕੰਮ ਸ਼ੁਰੂ ਕੀਤੇ ਜਾਣ।
ਇਸ ਮੀਟਿੰਗ ’ਚ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਗੋਗੀ, ਕੁਲਵੰਤ ਸਿੰਘ ਸਿੱਧੂ, ਸਰਬਜੀਤ ਕੌਰ ਮਾਣੂਕੇ, ਹਰਦੀਪ ਸਿੰਘ ਮੂੰਡੀਆਂ, ਰਾਜਿੰਦਰ ਪਾਲ ਕੌਰ ਛੀਨਾ ਅਤੇ ਚੇਅਰਮੈਨ ਅਮਨਦੀਪ ਮੋਹੀ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੇ ਇਹ ਰਸਤੇ, ਨਵਾਂ ਰੂਟ ਪਲਾਨ ਜਾਰੀ
ਦੋ ਪੜਾਵਾਂ ’ਚ ਹੋਵੇਗਾ ਵਿਕਾਸ ਕਾਰਜਾਂ ਦਾ ਉਦਘਾਟਨ
ਇਸ ਮੀਟਿੰਗ ਨੂੰ ਸਿੱਧੇ ਤੌਰ ’ਤੇ ਨਗਰ ਨਿਗਮ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਨਾਲ ਹਲਕਾਵਾਰ ਵਿਕਾਸ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਮੁੱਖ ਮੰਤਰੀ ਤੋਂ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ, ਜਿਸ ਨੂੰ ਲੈ ਕੇ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਦੋ ਪੜਾਵਾਂ ’ਚ ਹੋਵੇਗਾ। ਇਸ ਦੇ ਲਈ ਨਗਰ ਨਿਗਮ ਚੋਣਾਂ ਦਾ ਸ਼ਡਿਊਲ ਐਲਾਨ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਲੁਧਿਆਣਾ ਵਿਚ ਦੋ ਵਾਰ ਦਸਤਕ ਦੇਣਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8