ਪਟਿਆਲਾ 'ਚ CM ਮਾਨ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ (ਵੀਡੀਓ)

Tuesday, Aug 15, 2023 - 10:01 AM (IST)

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਇੱਥੇ ਕੌਮੀ ਝੰਡਾ ਲਹਿਰਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਜ਼ਾਦੀ ਖ਼ਾਤਰ ਜਿਨ੍ਹਾਂ ਲੋਕਾਂ ਨੂੰ ਕਾਲੇ ਪਾਣੀਆਂ ਦੀ ਸਜ਼ਾ ਵੀ ਮਿਲੀ ਹੈ, ਉਨ੍ਹਾਂ 'ਚ 80 ਫ਼ੀਸਦੀ ਪੰਜਾਬੀ ਸਨ। ਪੰਜਾਬੀਆਂ ਨੇ ਦੇਸ਼ ਆਜ਼ਾਦ ਕਰਵਾਇਆ ਅਤੇ ਅਸੀਂ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜਾਣਦੇ ਹਨ। ਜਿਹੜੇ ਲੋਕ ਸਾਨੂੰ ਆਜ਼ਾਦੀ ਦਾ ਮਤਲਬ ਸਮਝਾਉਂਦੇ ਹਨ, ਉਨ੍ਹਾਂ ਨੂੰ ਇਹੀ ਕਹਿਣਾ ਚਾਹੁੰਦਾ ਹਾਂ ਕਿ ਸਾਨੂੰ ਨਾ ਦੱਸੋ। ਅੱਜ ਵੀ ਪੰਜਾਬ ਦੇ ਨੌਜਵਾਨ ਦੁਸ਼ਮਣ ਦੀਆਂ ਗੋਲੀਆਂ ਸਾਹਮਣੇ ਹਿੱਕਾਂ ਤਾਣ ਕੇ ਖੜ੍ਹੇ ਹਨ ਕਿਉਂਕਿ ਦੁਸ਼ਮਣ ਵਾਲੇ ਪਾਸਿਓਂ ਭਾਵੇਂ ਉਹ ਪਾਕਿਸਤਾਨ ਹੋਵੇ, ਚੀਨ ਹੋਵੇ ਜਾਂ ਅਸਾਮ ਹੋਵੇ, ਜੇ ਕੋਈ ਗੋਲੀ ਆਉਂਦੀ ਹੈ ਤਾਂ ਦੇਸ਼ ਵਾਲੇ ਪਾਸੇ ਸਭ ਤੋਂ ਪਹਿਲਾਂ ਪੰਜਾਬੀ ਸੀਨਾ ਤਾਣ ਕੇ ਖੜ੍ਹੇ ਹੁੰਦੇ ਹਨ।

ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਦੇ ਚੰਡੀਗੜ੍ਹ 'ਚ ਦਾਖ਼ਲ ਹੋਣ ਬਾਰੇ ਅਲਰਟ, 1400 ਪੁਲਸ ਮੁਲਾਜ਼ਮ ਕੀਤੇ ਤਾਇਨਾਤ

ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਸ਼ਹੀਦਾਂ ਨੇ ਸਾਨੂੰ ਆਜ਼ਾਦੀ ਲੈ ਦਿੱਤੀ ਪਰ ਸ਼ਹੀਦੇ ਆਜ਼ਮ ਭਗਤ ਸਿੰਘ ਵਰਗਿਆਂ ਨੂੰ ਇਸ ਗੱਲ ਦੀ ਚਿੰਤਾ ਵੀ ਸੀ ਕਿ ਆਜ਼ਾਦੀ ਤੋਂ ਬਾਅਦ ਮੁਲਕ ਕਿਹੜੇ ਹੱਥਾਂ 'ਚ ਜਾਵੇਗਾ। ਉਨ੍ਹਾਂ ਕਿਹਾ ਅੱਜ ਵੀ ਸਾਡੇ ਸੂਬੇ 'ਚ ਅਨਪੜ੍ਹਤਾ, ਗਰੀਬੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਤਾਂ ਇਹ ਆਜ਼ਾਦੀ ਬੇਹੱਦ ਮਹਿੰਗੀ ਪਈ ਹੈ ਕਿਉਂਕਿ ਆਜ਼ਾਦੀ ਤੋਂ ਪਹਿਲਾਂ ਵਾਲੀ ਰਾਤ ਕਹਿਰ ਦੀ ਰਾਤ ਸੀ, ਜਿਸ ਦੌਰਾਨ ਵੰਡ ਦੇ ਸਮੇਂ 10 ਲੱਖ ਤੋਂ ਜ਼ਿਆਦਾ ਬੰਦਾ ਮਰ ਗਿਆ, ਜਿਨ੍ਹਾਂ 'ਚ ਸਾਡੇ ਬਜ਼ੁਰਗ ਸ਼ਾਮਲ ਸਨ। ਪੰਜਾਬ ਵੰਡਿਆ ਗਿਆ ਅਤੇ ਪੰਜਾਬ ਦੇ ਲੋਕ ਵੀ ਵੰਡੇ ਗਏ। ਉਨ੍ਹਾਂ ਨੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਵਿਰਸੇ ਨੂੰ ਯਾਦ ਰੱਖਣਾ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ CM ਮਾਨ ਨੇ ਲਹਿਰਾਇਆ ਕੌਮੀ ਝੰਡਾ, ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਪੰਜਾਬੀਆਂ ਲਈ ਕੀਤੇ ਅਹਿਮ ਐਲਾਨ
ਚਿੱਟੇ ਦੇ ਖ਼ਿਲਾਫ਼ ਸਾਰਾ ਤਾਣਾ-ਬਾਣਾ ਤਿਆਰ ਕਰ ਲਿਆ ਹੈ। ਹੁਣ ਅਸੀਂ ਬਹੁਤ ਵੱਡੀ ਪਲਾਨਿੰਗ ਨਾਲ ਤਿਆਰ ਹਾਂ ਅਤੇ ਲੋਕਾਂ ਸਾਹਮਣੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।
ਜਿਹੜੇ ਚਿੱਟਾ ਖਾਂਦੇ ਹਨ, ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਜਾਵੇਗਾ। ਜਿਹੜੇ ਸਪਲਾਇਰ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਅਗਲੀ 15 ਅਗਸਤ ਤੋਂ ਪਹਿਲਾਂ ਪੰਜਾਬ 'ਚ ਚਿੱਟੇ ਦਾ ਲੱਗਿਆ ਕਲੰਕ ਧੋਣ 'ਚ ਕਾਮਯਾਬ ਹੋ ਜਾਵੇਗਾ।
ਪੰਜਾਬ ਦੇ ਲੋਕਾਂ ਨੂੰ ਅੱਜ 76 ਆਮ ਆਦਮੀ ਕਲੀਨਿਕ ਸਮਰਪਿਤ ਕਰ ਦਿੱਤੇ ਗਏ ਹਨ। ਹੁਣ ਪੰਜਾਬ 'ਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 659 ਹੋ ਗਈ ਹੈ।
'ਖੇਡਾਂ ਵਤਨ ਪੰਜਾਬ ਦੀਆਂ' ਦੀ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ।
ਹਰ ਸਾਲ 2200 ਪੁਲਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। 
ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ 90 ਫ਼ੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ। 

ਹੁਣ ਤੱਕ 2 ਕਿਸਾਨ-ਸਰਕਾਰ ਮਿਲਣੀਆਂ ਕਰਵਾ ਚੁੱਕੇ ਹਾਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News