''''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'''' : CM ਮਾਨ

Friday, Dec 20, 2024 - 03:40 AM (IST)

ਚੰਡੀਗੜ੍ਹ/ਪਟਿਆਲਾ (ਅੰਕੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਟਿਆਲਾ 'ਚ ਨਗਰ ਨਿਗਮ ਚੋਣਾਂ ਲਈ 'ਆਮ ਆਦਮੀ ਪਾਰਟੀ' ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਰੋਡ ਸ਼ੋਅ ਕੀਤਾ ਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ। ਰੋਡ ਸ਼ੋਅ ’ਚ ਮਾਨ ਦੇ ਨਾਲ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਪਾਰਟੀ ਦੇ ਕਈ ਵਿਧਾਇਕ, ਆਗੂ ਅਤੇ ਅਹੁਦੇਦਾਰ ਹਾਜ਼ਰ ਸਨ।

ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਮੇਰਾ ਪਟਿਆਲਾ ਨਾਲ ਬਹੁਤ ਪੁਰਾਣਾ ਸਬੰਧ ਹੈ। 1997 ਤੋਂ 2003 ਤੱਕ ਮੈਂ ਪਟਿਆਲਾ ਹੀ ਰਹਿੰਦਾ ਸੀ। ਮੈਂ ਇੱਥੋਂ ਦੇ ਕੋਨੇ-ਕੋਨੇ ਤੋਂ ਜਾਣੂ ਹਾਂ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਵੀ ਤੁਸੀਂ ਸਾਨੂੰ ਇਤਿਹਾਸਕ ਸਮਰਥਨ ਦਿੱਤਾ ਸੀ। 'ਆਮ ਆਦਮੀ ਪਾਰਟੀ' ਨੂੰ ਪਟਿਆਲਾ ਦੀਆਂ ਸਾਰੀਆਂ 9 ਸੀਟਾਂ ’ਤੇ ਜਿਤਾਇਆ ਅਤੇ ਭਾਰੀ ਬਹੁਮਤ ਨਾਲ ਸਾਡੀ ਸਰਕਾਰ ਬਣਾਈ। ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਤੁਸੀਂ 'ਆਮ ਆਦਮੀ ਪਾਰਟੀ' ਦਾ ਇਸੇ ਤਰ੍ਹਾਂ ਸਮਰਥਨ ਕਰੋਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਟਿਆਲਾ ਦੀ ਪੁਰਾਣੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ। ਪਟਿਆਲਾ ਵੈਸੇ ਵੀ ਪੰਜਾਬ ਦਾ ਮਸ਼ਹੂਰ ਸ਼ਹਿਰ ਹੈ। ਅਸੀਂ ਇਸ ਦਾ ਨਾਂ ਹੋਰ ਉੱਚਾ ਕਰਾਂਗੇ।

PunjabKesari

ਇਹ ਵੀ ਪੜ੍ਹੋ- ''12 ਘੰਟਿਆਂ 'ਚ ਦੇ 75 ਲੱਖ, ਨਹੀਂ ਤਾਂ ਕੱਟ ਦਿਆਂਗੇ ਉੱਪਰ ਦੀ ਟਿਕਟ...''

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਸੀਂ 15 ਜਨਵਰੀ ਦੇ ਆਸਪਾਸ ਕਿਲ੍ਹਾ ਮੁਬਾਰਕ ’ਚ ਇਕ ਹੋਟਲ ਦਾ ਉਦਘਾਟਨ ਕਰਨ ਜਾ ਰਹੇ ਹਾਂ। ਇਸ ਦਾ ਨਾਂ ‘ਰਣਵਾਸ’ ਹੈ। ਇਹ ਭਾਰਤ ਦਾ ਪਹਿਲਾ ਬੁਟੀਕ ਹੋਟਲ ਹੋਵੇਗਾ। ਇਸ ਨਾਲ ਪਟਿਆਲਾ ਪੂਰੀ ਦੁਨੀਆ ’ਚ ਮਸ਼ਹੂਰ ਹੋਵੇਗਾ। ਦੇਸ਼ ਦੇ ਵੱਡੇ ਲੋਕ ਵਿਆਹਾਂ ਜਾਂ ਹੋਰ ਸਮਾਗਮਾਂ ਲਈ ਰਾਜਸਥਾਨ ਦੇ ਜੈਪੁਰ ਅਤੇ ਉਦੇਪੁਰ ਵਰਗੇ ਸ਼ਹਿਰਾਂ ’ਚ ਜਾਂਦੇ ਹਨ। ਹੁਣ ਪਟਿਆਲੇ ਵੀ ਆਉਣਗੇ।

ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਕਦੇ ਵੀ ਪੰਜਾਬ ਨਾਲ ਨਹੀਂ ਖੜ੍ਹਿਆ। ਉਹ ਮੁਗ਼ਲਾਂ ਦੇ ਸਮੇਂ ਮੁਗ਼ਲਾਂ ਦੇ ਨਾਲ ਸਨ। ਅੰਗਰੇਜ਼ਾਂ ਦੇ ਰਾਜ ਦੌਰਾਨ ਅੰਗਰੇਜ਼ਾਂ ਨਾਲ। ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਕੈਪਟਨ ਉਸ ਦੇ ਨਾਲ ਸਨ। ਅਕਾਲੀ ਦਲ ਦੀ ਸਰਕਾਰ ’ਚ ਵੀ ਰਹੇ। ਇਸ ਸਮੇਂ ਕੇਂਦਰ ’ਚ ਭਾਜਪਾ ਦੀ ਸਰਕਾਰ ਹੈ ਤਾਂ ਉਸ ਦੇ ਨਾਲ ਹਨ। ਇਸ ਲਈ ਉਨ੍ਹਾਂ ਦਾ ਅਜਿਹਾ ਹਾਲ ਹੋ ਗਿਆ ਹੈ। ਹੁਣ ਪੰਜਾਬ ਦੀ ਸਿਆਸਤ ’ਚ ਉਨ੍ਹਾਂ ਦੀ ਪ੍ਰਸੰਗਿਕਤਾ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। 

PunjabKesari

ਇਹ ਵੀ ਪੜ੍ਹੋ- ਫਲਾਈਓਵਰ ਤੋਂ ਲੰਘਦੇ ਟਰਾਲੇ ਨੂੰ ਲੱਗ ਗਈ ਅੱਗ, ਜਿਊਂਦਾ ਸੜ ਗਿਆ ਡਰਾਈਵਰ

ਮਾਨ ਨੇ ਪਟਿਆਲਾ ਵਾਸੀਆਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਓ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ਵਿੱਚ ਝਾੜੂ ਸਿਰਫ਼ ਇੱਕ ਬਟਨ ਨਹੀਂ ਹੈ, ਸਗੋਂ ਇਹ ਆਮ ਲੋਕਾਂ ਦੀ ਆਸ ਅਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਦਾ ਪ੍ਰਤੀਕ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News