CM ਮਾਨ ਵੱਲੋਂ ਲੁਧਿਆਣਾ 'ਚ ਦੁੱਧ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ, ਪੰਜਾਬ ਨੂੰ ਲੈ ਕੇ ਆਖੀਆਂ ਇਹ ਗੱਲਾਂ

Wednesday, Oct 19, 2022 - 02:11 PM (IST)

ਲੁਧਿਆਣਾ (ਵੈੱਬ ਡੈਸਕ, ਮੋਹਿਨੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੁੱਧਵਾਰ ਨੂੰ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ 105 ਕਰੋੜ ਦੀ ਲਾਗਤ ਨਾਲ ਲੱਗੇ ਦੁੱਧ ਪ੍ਰੋਸੈਸਿੰਗ ਅਤੇ ਮੱਖਣ ਪਲਾਂਟ ਦਾ ਉਦਘਾਟਨ ਕੀਤਾ ਗਿਆ। ਨਵੇਂ ਦੁੱਧ ਪ੍ਰੋਸੈਸਿੰਗ ਪਲਾਂਟ ਦੇ ਲੱਗਣ ਨਾਲ ਵੇਰਕਾ ਮਿਲਕ ਪਲਾਂਟ ਵਿਖੇ ਦੁੱਧ ਦੀ ਪ੍ਰੋਸੈਸਿੰਗ ਕਰਨ ਦੀ ਸਮਰੱਥਾ 5 ਲੱਖ ਲੀਟਰ ਤੋਂ ਵੱਧ ਕੇ 9 ਲੱਖ ਲੀਟਰ ਹੋ ਜਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕਲਯੁਗੀ ਪੁੱਤ ਨੇ ਮਾਂ ਦੇ ਖੂਨ ਨਾਲ ਰੰਗੇ ਹੱਥ, ਪਹਿਲਾਂ ਛੱਤ ਤੋਂ ਧੱਕਾ ਦਿੱਤਾ ਤੇ ਫਿਰ... (ਤਸਵੀਰਾਂ)

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਹੁਣ ਤਰੱਕੀ ਦੇ ਰਾਹ 'ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਸਿਸਟਮ ਦੀ ਸਫ਼ਾਈ ਲਈ 6 ਮਹੀਨੇ ਲੱਗ ਗਏ। ਉਨ੍ਹਾਂ ਕਿਹਾ ਕਿ ਪੰਜਾਬ 'ਚ ਬਹੁਤ ਸਾਰੀ ਇੰਡਸਟਰੀ ਆ ਰਹੀ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨ ਕੁੜੀਆਂ-ਮੁੰਡਿਆਂ ਨੂੰ ਰੁਜ਼ਗਾਰ ਵੀ ਮਿਲੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਪੰਜਾਬ ਤੋਂ ਕੋਈ ਵੀ ਉਦਯੋਗਪਤੀਆਂ ਤੋਂ ਹਿੱਸਾ ਨਹੀਂ ਮੰਗਦਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜਲਦ ਹੀ 2600 ਕਰੋੜ ਦਾ ਟਾਟਾ ਸਟੀਲ ਦਾ ਪਲਾਂਟ ਵੀ ਆ ਰਿਹਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਹਾਈਟੈੱਕ ਏਅਰਕ੍ਰਾਫਟ ਕਿਰਾਏ 'ਤੇ ਲੈਣ ਦੀ ਤਿਆਰੀ

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਿਲਕ ਪਲਾਂਟ ਤੋਂ ਉਨ੍ਹਾਂ ਨੇ ਬਹੁਤ ਵਾਰੀ ਦੁੱਧ ਲੈ ਕੇ ਪੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਦਿੱਲੀ ਸਰਕਾਰ ਨਾਲ ਗੱਲ ਕੀਤੀ ਹੈ ਕਿ 10000 ਲਿਟਰ ਦੁੱਧ ਦਿੱਲੀ ਨੂੰ ਜਾਂਦਾ ਹੈ। ਵੇਰਕਾ ਦਾ ਦਿੱਲੀ 'ਚ ਦਫ਼ਤਰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੇਰਕਾ ਬਹੁਤ ਸਾਰਾ ਰੁਜ਼ਗਾਰ ਪੈਦਾ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਵੱਡੇ-ਵੱਡੇ ਫ਼ੈਸਲੇ ਲੈ ਰਹੇ ਹਾਂ ਅਤੇ ਸਰਕਾਰ ਦਾ ਧਿਆਨ ਸਿਰਫ ਰੁਜ਼ਗਾਰ ਵੱਲ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News