CM ਮਾਨ ਨੇ ਕ੍ਰਿਕਟ ਮੈਚ ਦੀ ਕਰਵਾਈ ਸ਼ੁਰੂਆਤ, ਸੂਬੇ ਨੂੰ ਖੇਡਾਂ 'ਚ ਮੋਹਰੀ ਬਣਾਉਣ ਦਾ ਲਿਆ ਸੰਕਲਪ

Wednesday, Oct 18, 2023 - 11:05 PM (IST)

CM ਮਾਨ ਨੇ ਕ੍ਰਿਕਟ ਮੈਚ ਦੀ ਕਰਵਾਈ ਸ਼ੁਰੂਆਤ, ਸੂਬੇ ਨੂੰ ਖੇਡਾਂ 'ਚ ਮੋਹਰੀ ਬਣਾਉਣ ਦਾ ਲਿਆ ਸੰਕਲਪ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਕਰਵਾਏ ਕ੍ਰਿਕਟ ਮੈਚ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਸੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਦਾ ਹੀ ਨਤੀਜਾ ਹੈ ਕਿ ਪੰਜਾਬੀ ਖਿਡਾਰੀਆਂ ਨੇ ਹੁਣੇ ਜਿਹੇ ਹੀ ਹੋਈਆਂ ਏਸ਼ਿਆਈ ਖੇਡਾਂ ਵਿਚ 19 ਮੈਡਲ ਜਿੱਤੇ ਹਨ, ਜੋ ਕਿ ਇਨ੍ਹਾਂ ਖੇਡਾਂ ਦੇ ਸੰਦਰਭ ਵਿਚ ਕਿਸੇ ਇਕ ਰਾਜ ਵਜੋਂ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਅਤੇ ਸਤੁੰਸ਼ਟੀ ਵਾਲੀ ਗੱਲ ਹੈ ਕਿ ਇਸ ਮੁਕਾਬਲੇ ਵਿਚ ਹੋਏ 68 ਗੋਲਾਂ ਵਿਚੋਂ 43 ਗੋਲ ਭਾਰਤੀ ਟੀਮ ਵਿਚ ਸ਼ਾਮਲ ਪੰਜਾਬੀ ਖਿਡਾਰੀਆਂ ਨੇ ਕੀਤੇ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ - ਸਿੱਖਿਆ ਕ੍ਰਾਂਤੀ ਦੀ ਦਿਸ਼ਾ 'ਚ ਨਵਾਂ ਕਦਮ ਚੁੱਕਣ ਦੀ ਤਿਆਰੀ 'ਚ ਸਰਕਾਰ, ਸਿੱਖਿਆ ਮੰਤਰੀ ਨੇ ਵਿਧਾਇਕਾਂ ਨੂੰ ਲਿਖੇ ਪੱਤਰ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਕੁਦਰਤ ਨੇ ਆਪਣੀ ਪਸੰਦ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਨ ਦਾ ਅਦੁੱਤੀ ਜਜ਼ਬਾ ਬਖਸ਼ਿਆ ਹੈ। ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆਂ ਭਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਹੁਣ ਜਦੋਂ ਪੰਜਾਬੀਆਂ ਨੇ ਸੂਬੇ ਵਿਚੋਂ ਨਸਿ਼ਆਂ ਦੇ ਸਰਾਪ ਨੂੰ ਮਿਟਾਉਣ ਦਾ ਮਨ ਬਣਾ ਲਿਆ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰਾਂ ਨਾਲ ਨਸ਼ਾ ਮੁਕਤ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਨੂੰ ਮੁੜ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਹ ਕ੍ਰਿਕਟ ਮੈਚ ਵੀ ਇਸੇ ਪਹਿਲਕਦਮੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਸੂਬਾ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਕੇ ਨਸ਼ਿਆਂ ਦੇ ਖਾਤਮੇ ਲਈ ਜਾਗ ਦਾ ਕੰਮ ਕਰੇਗਾ।

PunjabKesari  

ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਹੁਸ਼ਿਆਰਪੁਰ ਦੀ ਔਰਤ ਬੇਰਹਿਮੀ ਨਾਲ ਕਤਲ, ਪਤੀ ਹੀ ਨਿਕਲਿਆ ਕਾਤਲ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਸਾਡੇ ਖਿਡਾਰੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਰਾਜ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਹੋਰ ਉਤਸ਼ਾਹਤ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜਾਈ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀਆਂ ਲਈ ਵੀ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਲਈ ਉਚਿਤ ਮੰਚ ਮੁਹਈਆ ਕਰਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸਮਰੱਥਾਵਾਂ ਅਤੇ ਭਣਤਾਈਆਂ ਦਾ ਪਤਾ ਲਗਦਾ ਹੈ ਜੋ ਕਿ ਉਨ੍ਹਾਂ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਵਿਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਵਿਚ ਕੋਈ ਕੋਰ ਕਸਰ ਨਹੀਂ ਛੱਡੇਗੀ ਅਤੇ ਖੇਡਾਂ ਰਾਜ ਤੇ ਲੋਕਾਂ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News