ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਉਦੇਸ਼ ਨਾਲ ਬਣਾਏ ਜਾ ਰਹੇ ‘ਸਕੂਲ ਆਫ ਐਮੀਨੈਂਸ’: CM ਮਾਨ

Wednesday, Apr 16, 2025 - 01:23 PM (IST)

ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਉਦੇਸ਼ ਨਾਲ ਬਣਾਏ ਜਾ ਰਹੇ ‘ਸਕੂਲ ਆਫ ਐਮੀਨੈਂਸ’: CM ਮਾਨ

ਛਾਜਲੀ/ਸੰਗਰੂਰ/ਜਲੰਧਰ (ਸਿੰਗਲਾ, ਅਜੈ, ਸ਼ਰਮਾ, ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਾ ਇਰਾਦਾ ਅਤੇ ਇੱਛਾ ਸ਼ਕਤੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਪੰਜਾਬੀਆਂ ਦੀ ਤਰੱਕੀ ਨੂੰ ਯਕੀਨੀ ਬਣਾਉਣਾ ਹੈ ਅਤੇ ਉਹ ਇਸ ਮਨੋਰਥ ਲਈ ਲੋਕਾਂ ਦੀ ਜੀਅ-ਜਾਨ ਨਾਲ ਸੇਵਾ ਕਰ ਰਹੀ ਹੈ। ਛਾਜਲੀ ਵਿਖੇ ਨਵੇਂ ਬਣੇ ‘ਸਕੂਲ ਆਫ ਐਮੀਨੈਂਸ’ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸਖਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਹੋਰ ਸਾਰੇ ਖੇਤਰਾਂ ’ਚ ਪਿਛਲੇ ਤਿੰਨ ਸਾਲਾਂ ਦੌਰਾਨ ਵਿਆਪਕ ਵਿਕਾਸ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ - Punjab: ਮਾਂ ਨੇ ਬੜੀਆਂ ਸਧਰਾਂ ਨਾਲ ਅਮਰੀਕਾ ਦੇ ਮੁੰਡੇ ਨਾਲ ਤੋਰੀ ਸੀ ਧੀ, ਫ਼ਿਰ ਜੋ ਹੋਇਆ...

ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ ਸਗੋਂ ਉਲਟਾ ਹਾਕਮ ਬਣ ਕੇ ਸੱਤਾ ਭੋਗੀ ਹੈ। ਪਹਿਲਾਂ ਸੂਬਾ ਗਲਤ ਹੱਥਾਂ ’ਚ ਸੀ ਜਿਸ ਕਾਰਨ ਸੂਬੇ ਨੂੰ ਨੁਕਸਾਨ ਝੱਲਣਾ ਪਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਜਦੋਂ ਤੋਂ ‘ਅਾਪ’ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਜਨਤਕ ਸਰੋਕਾਰ ਵਾਲੇ ਅਜਿਹੇ ਭਲਾਈ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਇਕੋ-ਇਕ ਉਦੇਸ਼ ਨਾਲ ਸੂਬੇ ਭਰ ’ਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਜੀਵਨ ’ਚ ਬੁਲੰਦੀਆਂ ਛੂਹ ਸਕਣ। ਸੂਬਾ ਸਰਕਾਰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵਰਗੇ ਕੌਮੀ ਨੇਤਾਵਾਂ ਦੇ ਸੁਫਨਿਆਂ ਨੂੰ ਸਾਕਾਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦਾ ਨਿਰਮਾਣ ਕਰ ਕੇ ਵਿਦਿਆਰਥੀਆਂ ਨੂੰ ਜੀਵਨ ’ਚ ਸਿਖਰਲਾ ਸਥਾਨ ਪ੍ਰਾਪਤ ਕਰਨ ਦੇ ਸੁਫਨਿਆਂ ਦੀ ਉਡਾਣ ਭਰਨ ਲਈ ਖੰਭ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਪੰਜਾਬ ਵੱਡੀ ਕ੍ਰਾਂਤੀ ਵੱਲ ਵਧ ਰਿਹਾ ਹੈ ਅਤੇ ਅਤਿ ਆਧੁਨਿਕ ਤਕਨਾਲੋਜੀ ਨਾਲ ਲੈਸ ਇਹ ਸਕੂਲ ਇਸ ਦੀ ਬਿਹਤਰ ਮਿਸਾਲ ਹਨ। ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ’ਚ ਸ਼ਾਨਦਾਰ ਪ੍ਰਾਪਤੀ ਕਰਨਗੇ ਅਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 4 ਦਿਨ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਨਸ਼ਿਆਂ, ਰੇਤ, ਟਰਾਂਸਪੋਰਟ, ਕੇਬਲ ਅਤੇ ਹੋਰ ਮਾਫੀਏ ਨੂੰ ਪਨਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਹਮਦਰਦੀ ਨਹੀਂ ਸੀ ਸਗੋਂ ਉਨ੍ਹਾਂ ਨੇ ਸੂਬੇ ਦੇ ਖਜ਼ਾਨੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ’ਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰਨਗੇ।

ਇਸ ਦੌਰਾਨ ਲੜਕੀਆਂ ਨੂੰ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਆਪਣੇ ਆਪ ਨੂੰ ਕਾਬਲ ਤੇ ਸਮਰੱਥ ਬਣਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਅੱਜ-ਕੱਲ ਕੁੜੀਆਂ ਹਰ ਖੇਤਰ ’ਚ ਮੁੰਡਿਆਂ ਨਾਲੋਂ ਅੱਗੇ ਵਧ ਗਈਆਂ ਹਨ, ਜਿਨ੍ਹਾਂ ’ਚ ਉਹ ਖੇਤਰ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਪਹਿਲਾਂ ਪੁਰਸ਼ਾਂ ਦੀ ਜਾਗੀਰ ਮੰਨਿਆ ਜਾਂਦਾ ਸੀ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸੂਬੇ ਦੇ ਵਡੇਰੇ ਹਿੱਤ ’ਚ ਔਰਤਾਂ ਦਾ ਸਮਰੱਥਵਾਨ ਹੋਣਾ ਬਹੁਤ ਜ਼ਰੂਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News