CM ਮਾਨ ਨੇ ਬਠਿੰਡਾ ਵਾਸੀਆਂ ਨੂੰ ਦਿੱਤਾ ਖ਼ਾਸ ਤੋਹਫ਼ਾ (ਵੀਡੀਓ)
Thursday, Oct 24, 2024 - 03:59 PM (IST)
ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ 'ਚ ਪੜ੍ਹਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਸੁਫ਼ਨਿਆਂ ਬਾਰੇ ਜਾਣਿਆ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ (ਵੀਡੀਓ)
ਮੁੱਖ ਮੰਤਰੀ ਮਾਨ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰੰਗਮੰਚ ਦੀ ਉੱਘੀ ਸ਼ਖ਼ਸੀਅਤ ਪਦਮ ਸ੍ਰੀ ਐਵਾਰਡ ਨਾਲ ਸਨਮਾਨਿਤ ਬਲਵੰਤ ਗਾਰਗੀ ਜੀ ਦੇ ਨਾਂ 'ਤੇ ਬਣੇ ਨਵੇਂ ਆਡੀਟੋਰੀਅਮ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਡੀਟੋਰੀਅਮ ਦਾ ਇਕ ਮਹੀਨੇ ਦਾ ਖ਼ਰਚਾ ਇਕ ਲੱਖ ਤੋਂ ਵੱਧ ਹੋਵੇਗਾ, ਜੋ ਅਸੀਂ ਕੱਢ ਲਿਆ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ਦੇ 4 ਸੰਸਦ ਮੈਂਬਰਾਂ ਦੇ ਪਰਿਵਾਰਕ ਮੈਂਬਰ ਲੜਨਗੇ ਵਿਧਾਨ ਸਭਾ ਜ਼ਿਮਨੀ ਚੋਣ
ਉਨ੍ਹਾਂ ਕਿਹਾ ਕਿ ਸਰਕਾਰਾਂ 'ਤੇ ਜਦੋਂ ਯਕੀਨ ਬਣੇਗਾ ਅਤੇ ਸਰਕਾਰਾਂ ਯਕੀਨ ਬਣਾਉਣਗੀਆਂ ਤਾਂ ਹੀ ਸੂਬਾ ਤਰੱਕੀ ਕਰੇਗਾ। ਇਸ ਵਾਰ 2 ਲੱਖ ਤੋਂ ਵੱਧ ਬੱਚਾ ਪ੍ਰਾਈਵੇਟ ਸਕੂਲਾਂ 'ਚੋਂ ਹਟ ਕੇ ਸਰਕਾਰੀ ਸਕੂਲਾਂ 'ਚ ਆ ਗਿਆ ਕਿਉਂਕਿ ਉਨ੍ਹਾਂ ਦਾ ਯਕੀਨ ਬਣ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ 'ਚ ਟੈਲੈਂਟ ਬਹੁਤ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਅਸੀਂ ਇਸ ਟੈਲੈਂਟ ਨੂੰ ਨਿਖਾਰੀਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8