ਲੱਗ ਗਈਆਂ ਮੌਜਾਂ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ ਵਾਧਾ, CM ਮਾਨ ਨੇ ਖ਼ੁਦ ਕੀਤਾ ਐਲਾਨ
Thursday, Apr 24, 2025 - 03:47 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਸਰਪੰਚਾਂ ਨੂੰ ਹਰ ਮਹੀਨੇ ਵਧੀ ਹੋਈ ਤਨਖ਼ਾਹ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਕੌਮੀ ਪੰਚਾਇਤੀ ਰਾਜ ਦਿਵਸ' ਮੌਕੇ ਸਰਪੰਚਾਂ ਨੂੰ ਇਹ ਖ਼ੁਸ਼ਖ਼ਬਰੀ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ
ਚੰਡੀਗੜ੍ਹ 'ਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸਰਪੰਚਾਂ ਨੂੰ ਹਰ ਮਹੀਨੇ 1200 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਤਾ ਨਹੀਂ ਗਿਆ। ਇਸ ਦੇ ਵਿਰੋਧ ਵਿਚ ਸਰਪੰਚਾਂ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਨੇ 2019 ਵਿਚ ਇਹ ਭੱਤਾ/ਤਨਖ਼ਾਹ ਬੰਦ ਹੀ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - Punjab: ਗੋਲਗੱਪੇ ਦੀ ਰੇਹੜੀ 'ਤੇ ਚੱਲ ਗਈਆਂ ਗੋਲ਼ੀਆਂ, ਸਹੁਰਿਆਂ ਨੇ ਮਾਰ'ਤਾ ਜਵਾਈ, ਰੋਂਦੀ ਕੁਰਲਾਉਂਦੀ ਰਹਿ ਗਈ ਧੀ
CM ਮਾਨ ਨੇ ਕਿਹਾ ਕਿ ਹੁਣ ਸਰਪੰਚਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਮਿਲਿਆ ਕਰਨਗੇ ਤੇ ਆਉਣ ਵਾਲੇ ਦਿਨਾਂ ਵਿਚ ਇਹ ਰਕਮ ਹੋਰ ਵੀ ਵਧਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਸਰਪੰਚਾਂ ਨੂੰ ਸਹੁੰ ਚੁੱਕਣ ਤੋਂ ਲੈ ਕੇ ਹੁਣ ਤਕ ਦੇ ਬਕਾਏ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਈ ਸਰਪੰਚਾਂ ਨੂੰ ਹੁਣ ਅਦਾਲਤਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8