CM ਮਾਨ ਨੇ ਨਵੇਂ ਬਣੇ ਮੰਤਰੀਆਂ ਨੂੰ ਦਿੱਤੀਆਂ ਹਦਾਇਤਾਂ
Tuesday, Sep 24, 2024 - 03:09 PM (IST)
ਚੰਡੀਗੜ੍ਹ (ਵੈੱਬ ਡੈਸਕ): ਬੀਤੇ ਦਿਨੀਂ ਪੰਜਾਬ ਕੈਬਨਿਟ ਵਿਚ 4 ਮੰਤਰੀਆਂ ਦੇ ਅਸਤੀਫ਼ੇ ਮਗਰੋਂ 5 ਨਵੇਂ ਚੇਹਰਿਆਂ ਨੂੰ ਸ਼ਾਮਲ ਕੀਤਾ ਗਿਆ। ਇਨ੍ਹਾਂ ਵੱਲੋਂ ਬੀਤੇ ਦਿਨੀਂ ਮੰਤਰੀ ਦੇ ਅਹੁਦੇ ਦੀ ਸਹੁੰ ਵੀ ਚੁੱਕ ਲਈ ਗਈ। ਨਵੇਂ ਮੰਤਰੀਆਂ ’ਚ ਹਰਦੀਪ ਸਿੰਘ ਮੁੰਡੀਆਂ (ਵਿਧਾਇਕ ਸਾਹਨੇਵਾਲ), ਬਰਿੰਦਰ ਕੁਮਾਰ ਗੋਇਲ (ਵਿਧਾਇਕ ਲਹਿਰਾ), ਤਰੁਨਪ੍ਰੀਤ ਸਿੰਘ ਸੌਂਦ (ਵਿਧਾਇਕ ਖੰਨਾ), ਡਾ. ਰਵਜੋਤ ਸਿੰਘ (ਵਿਧਾਇਕ ਸ਼ਾਮਚੁਰਾਸੀ) ਅਤੇ ਮੋਹਿੰਦਰ ਭਗਤ (ਵਿਧਾਇਕ ਜਲੰਧਰ ਪੱਛਮੀ) ਸ਼ਾਮਲ ਹਨ। ਇਨ੍ਹਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਹੁਣ ਇਸ ਮੁਲਕ 'ਚ ਭੇਜੇ ਜਾਣਗੇ ਪੰਜਾਬ ਦੇ ਅਧਿਆਪਕ, ਪੜ੍ਹੋ ਕੀ ਨੇ ਸ਼ਰਤਾਂ
ਮੁੱਖ ਮੰਤਰੀ ਰਿਹਾਇਸ਼ ਵਿਖੇ ਨਵੇਂ ਮੰਤਰੀਆਂ ਨਾਲ ਮੁਲਾਕਾਤ ਮੌਕੇ CM ਮਾਨ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੰਮਕਾਜ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਨਵੇਂ ਮੰਤਰੀਆਂ ਨੂੰ ਆਪੋ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ...
— Bhagwant Mann (@BhagwantMann) September 24, 2024
ਸਰਕਾਰ ਦੇ ਕੰਮਕਾਜ ਨੂੰ ਲੈਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਲਈ ਕਿਹਾ... pic.twitter.com/y1ptqakUcl
ਇਹ ਖ਼ਬਰ ਵੀ ਪੜ੍ਹੋ - ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮ!
ਮੁਲਾਕਾਤ ਮਗਰੋਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, "ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ। ਸਰਕਾਰ ਦੇ ਕੰਮਕਾਜ ਨੂੰ ਲੈ ਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਲਈ ਕਿਹਾ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8