ਚੋਣ ਨਤੀਜਿਆਂ ਮਗਰੋਂ CM ਮਾਨ ਦਾ ਐਕਸ਼ਨ! ਵਿਧਾਇਕਾਂ ਨੂੰ ਜਾਰੀ ਕਰ ਦਿੱਤੇ ਹੁਕਮ, ਖ਼ੁਦ ਕਰਨਗੇ ਚੈਕਿੰਗ
Wednesday, Jun 12, 2024 - 09:23 AM (IST)
ਲੁਧਿਆਣਾ (ਵਿੱਕੀ): ਲੋਕ ਸਭਾ ਚੋਣ ’ਚ ਆਮ ਆਦਮੀ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਝ ਹੀ ਮਹੀਨਿਆਂ ’ਚ ਹੋਣ ਵਾਲੀਆਂ ਨਗਰ ਨਿਗਮ, ਪੰਚਾਇਤ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਕਮਰ ਕੱਸ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ 'ਚ ਹੀ ਪੱਕਾ ਡੇਰਾ ਲਾਉਣਗੇ CM ਮਾਨ, ਅਹੁਦੇਦਾਰਾਂ ਨੂੰ ਦਿੱਤੀਆਂ ਹਦਾਇਤਾਂ
ਇਸੇ ਲੜੀ ਤਹਿਤ ਮੁੱਖ ਮੰਤਰੀ ਮਾਨ ਵੱਲੋਂ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਆਪਣੇ ਹਲਕੇ ਵਿਚ ਹਫਤੇ ’ਚ 2 ਵਾਰ ‘ਸਰਕਾਰ ਆਪ ਕੇ ਦੁਆਰ’ ਕੈਂਪ ਲਗਾਉਣ ਦੇ ਹੁਕਮ ਦਿੱਤੇ ਹਨ, ਜਿਸ ’ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ’ਤੇ ਹੱਲ ਕੀਤਾ ਜਾਵੇਗਾ। ਇਹੀ ਨਹੀਂ, ਉਨ੍ਹਾਂ ਨੇ ਸਾਫ ਕਿਹਾ ਹੈ ਕਿ ਉਹ ਖੁਦ ਕਿਸੇ ਵੀ ਸਮੇਂ ਕਿਸੇ ਵੀ ਜ਼ਿਲੇ ਦੇ ਕੈਂਪ ’ਚ ਅਚਾਨਕ ਚੈਕਿੰਗ ਲਈ ਆ ਸਕਦੇ ਹਨ।
ਹਰ ਜ਼ਿਲ੍ਹੇ 'ਚ ਮੁੱਖ ਮੰਤਰੀ ਦਫ਼ਤਰ ਬਣਾਉਣ ਦੀ ਤਿਆਰੀ
ਮੁੱਖ ਮੰਤਰੀ ਭਗਵੰਤ ਮਾਨ ਹੁਣ ਹਰ ਜ਼ਿਲ੍ਹੇ ’ਚ ਸੀ. ਐੱਮ. ਆਫਿਸ ਬਣਾਉਣ ਦੀ ਯੋਜਨਾ ’ਤੇ ਕੰਮ ਕਰ ਰਹੇ ਹਨ, ਜਿਥੇ ਮੁੱਖ ਮੰਤਰੀ ਦਫਤਰ ਤੋਂ ਇਕ ਸੀਨੀਅਰ ਆਈ. ਏ. ਐੱਸ., ਆਈ. ਪੀ. ਐੱਸ., ਪੀ. ਸੀ. ਐੱਸ. ਅਧਿਕਾਰੀ ਮੌਜੂਦ ਰਹਿ ਕੇ ਪਾਰਟੀ ਵਾਲੰਟੀਅਰਾਂ ਵੱਲੋਂ ਲਿਆਂਦੇ ਜਾਣ ਵਾਲੇ ਜਨਤਾ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣਗੇ। ਪਤਾ ਲੱਗਾ ਹੈ ਕਿ ਉਕਤ ਯੋਜਨਾ ਇਸ ਲਈ ਤਿਆਰ ਕੀਤੀ ਜਾ ਰਹੀ ਹੈ ਕਿਉਂਕਿ ਆਮ ਚੋਣਾਂ ’ਚ ‘ਆਪ’ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਲੋਕ ਸਭਾ ਹਲਕਾਵਾਰ ਮੀਟਿੰਗਾਂ ਲੈ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਪਾਰਟੀ ਦੇ ਵਾਲੰਟੀਅਰਾਂ ਨੇ ਇਹ ਗੱਲ ਲਿਆਂਦੀ ਹੈ ਕਿ ਸਰਕਾਰੀ ਦਫਤਰਾਂ ’ਚ ਉਨ੍ਹਾਂ ਦੇ ਕੰਮ ਨਹੀਂ ਹੁੰਦੇ ਅਤੇ ਨਾ ਹੀ ਅਧਿਕਾਰੀ ਉਨ੍ਹਾਂ ਦੀ ਸੁਣਵਾਈ ਕਰਦੇ ਹਨ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਸੰਪਰਕ ਟੁੱਟਦਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਖ ਨੌਜਵਾਨ 'ਤੇ 'ਖ਼ਾਲਿਸਤਾਨੀ' ਕਹਿ ਕੇ ਹਮਲਾ, ਜਾਨੋਂ ਮਾਰਨ ਦੀ ਵੀ ਦਿੱਤੀ ਧਮਕੀ
ਪਾਰਟੀ ਵੱਲੋਂ ਸਰਕਾਰ ਦੇ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਕੀਤੇ ਗਏ ਕਈ ਵਾਲੰਟੀਅਰਾਂ ਵੱਲੋਂ ਵੀ ਉਕਤ ਮੁੱਦਾ ਵਾਰ-ਵਾਰ ਚੁੱਕੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਜ਼ਿਲ੍ਹਾ ਪੱਧਰ ’ਤੇ ਸੀ. ਐੱਮ. ਆਫ਼ਿਸ ਬਣਾਉਣ ਦਾ ਫਾਰਮੂਲਾ ਵਰਤਿਆ ਹੈ, ਤਾਂ ਕਿ ਜਨਤਾ ਨਾਲ ਜੁੜੇ ਕਾਰਜ ਪਹਿਲ ਦੇ ਆਧਾਰ ’ਤੇ ਹੋ ਸਕਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8